11.4 C
Toronto
Thursday, May 21, 2026
spot_img
Homeਪੰਜਾਬਕਾਂਗਰਸ ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਆਪਸੀ ਘਮਾਸਾਣ

ਕਾਂਗਰਸ ਦੇ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਆਪਸੀ ਘਮਾਸਾਣ

ਪ੍ਰਤਾਪ ਸਿੰਘ ਬਾਜਵਾ ਨੂੰ ਹੀ ਕਾਂਗਰਸ ਭਵਨ ’ਚ ਨਹੀਂ ਹੋਣ ਦਿੱਤਾ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਲੋਂ ਵਿਜੀਲੈਂਸ ਦਫਤਰ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਪਹਿਲਾਂ ਕਾਂਗਰਸੀਆਂ ਵਿਚ ਆਪਸੀ ਘਮਾਸਾਣ ਵੀ ਮਚਿਆ ਰਿਹਾ। ਇਸਦੇ ਚੱਲਦਿਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦੀ ਕਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਚ ਨਹੀਂ ਦਾਖਲ ਹੋਣ ਦਿੱਤਾ ਗਿਆ। ਇਸ ਤੋਂ ਨਰਾਜ਼ ਹੋ ਕੇ ਬਾਜਵਾ ਵਾਪਸ ਪਰਤ ਗਏ। ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵੀ ਹਨ। ਉਧਰ ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸਦਾ ਪਤਾ ਲੱਗਦਿਆਂ ਹੀ ਕਾਂਗਰਸ ਭਵਨ ਵਿਚ ਤੈਨਾਤ ਪੁਲਿਸ ਕਰਮਚਾਰੀਆਂ ’ਤੇ ਗੁੱਸਾ ਕੱਢਿਆ। ਇਸ ਨੂੰ ਲੈ ਕੇ ਹੁਣ ਚਰਚਾ ਵੀ ਸ਼ੁਰੂ ਹੋ ਗਈ ਹੈ ਕਿ ਕਿਸ ਆਗੂ ਦੇ ਇਸ਼ਾਰੇ ’ਤੇ ਪੁਲਿਸ ਕਰਮਚਾਰੀਆਂ ਨੇ ਬਾਜਵਾ ਨਾਲ ਅਜਿਹਾ ਵਿਵਹਾਰ ਕੀਤਾ।

RELATED ARTICLES
POPULAR POSTS