Breaking News
Home / ਪੰਜਾਬ / ‘ਆਪ’ ਸਰਕਾਰ ਖਿਲਾਫ ਪੰਜਾਬ ਕਾਂਗਰਸ ਦਾ ਮੋਰਚਾ

‘ਆਪ’ ਸਰਕਾਰ ਖਿਲਾਫ ਪੰਜਾਬ ਕਾਂਗਰਸ ਦਾ ਮੋਰਚਾ

ਵਿਜੀਲੈਂਸ ਦਫਤਰ ਮੁਹਾਲੀ ਦੇ ਬਾਹਰ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਾਬਕਾ ਮੰਤਰੀਆਂ ’ਤੇ ਲਟਕ ਰਹੀ ਵਿਜੀਲੈਂਸ ਕਾਰਵਾਈ ਦੀ ਤਲਵਾਰ ਦੇ ਚੱਲਦਿਆਂ ਕਾਂਗਰਸ ਨੇ ਆਰ-ਪਾਰ ਦੀ ਸਿਆਸੀ ਜੰਗ ਛੇੜ ਦਿੱਤੀ ਹੈ। ਕਾਂਗਰਸ ਨੇ ਅੱਜ ਸੋਮਵਾਰ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ, ਕਈ ਸਾਬਕਾ ਮੰਤਰੀ ਅਤੇ ਵਿਧਾਇਕ ਹਾਜ਼ਰ ਰਹੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਜਿਸਦੀ ਵੀ ਵਿਜੀਲੈਂਸ ਨੂੰ ਜ਼ਰੂਰਤ ਹੈ, ਉਸ ਨੂੰ ਗਿ੍ਰਫਤਾਰ ਕਰ ਲਓ, ਰੋਜ਼-ਰੋਜ਼ ਨਾਮ ਲੈ ਕੇ ਕਾਂਗਰਸ ਅਤੇ ਕਾਂਗਰਸੀ ਆਗੂਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਜੀਲੈਂਸ ਦਾ ਨਾਮ ਲੈ ਕੇ ਕਾਂਗਰਸੀਆਂ ਨੂੰ ਡਰਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਕਈ ਸਾਬਕਾ ਮੰਤਰੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਰਾਡਾਰ ’ਤੇ ਹਨ। ਇਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ ਅਤੇ ਸੰਗਤ ਸਿੰਘ ਗਿਲਜੀਆਂ ਜ਼ਮਾਨਤ ’ਤੇ ਬਾਹਰ ਹੈ। ਹੁਣ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਵੀ ਕੇਸ ਦਰਜ ਹੋ ਚੁੱਕਾ ਹੈ। ਇਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵੀ ਮਸ਼ੀਨਰੀ ਘੁਟਾਲੇ ਸਬੰਧੀ ਪੁੱਛਗਿੱਛ ਹੋ ਸਕਦੀ ਹੈ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …