10.3 C
Toronto
Friday, November 7, 2025
spot_img
Homeਪੰਜਾਬਪਾਕਿਸਤਾਨ ’ਚ ਸਿੱਖ ਲੜਕੀ ਦੇ ਜਬਰੀ ਨਿਕਾਹ ਦੀ ਐਸਜੀਪੀਸੀ ਨੇ ਕੀਤੀ ਨਿੰਦਾ

ਪਾਕਿਸਤਾਨ ’ਚ ਸਿੱਖ ਲੜਕੀ ਦੇ ਜਬਰੀ ਨਿਕਾਹ ਦੀ ਐਸਜੀਪੀਸੀ ਨੇ ਕੀਤੀ ਨਿੰਦਾ

ਭਾਰਤ ਸਰਕਾਰ ਕੋਲੋਂ ਦਖਲ ਦੀ ਕੀਤੀ ਗਈ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਵਿਚ ਇਕ ਸਿੱਖ ਲੜਕੀ ਦੀਨਾ ਕੌਰ ਨੂੰ ਅਗਵਾ ਕਰਕੇ, ਉਸਦਾ ਜਬਰੀ ਨਿਕਾਹ ਕਰਨ ਦੇ ਮਾਮਲੇ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਨੇ ਸਖਤ ਨਿੰਦਾ ਕੀਤੀ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵਿਚ ਦਖਲ ਦੇ ਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਧਾਮੀ ਹੋਰਾਂ ਨੇ ਕਿਹਾ ਉਹ ਜਲਦ ਹੀ ਇਸ ਮਾਮਲੇ ਵਿਚ ਪਾਕਿਸਤਾਨ ਦੇ ਅੰਬੈਸਡਰ ਨੂੰ ਖਤ ਲਿਖਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਪਹਿਲਾਂ ਵੀ ਘੱਟ ਗਿਣਤੀਆਂ ਨਾਲ ਮਾੜਾ ਵਿਵਹਾਰ ਹੁੰਦਾ ਰਿਹਾ ਹੈ ਅਤੇ ਇਹ ਘਟਨਾ ਵੀ ਨਿੰਦਣਯੋਗ ਹੈ। ਜ਼ਿਕਰਯੋਗ ਹੈ ਕਿ ਖੈਬਰ ਪਖਤੂਨਵਾ ਸੂਬੇ ਵਿਚ ਰਹਿਣ ਵਾਲੇ ਗੁਰਬਚਨ ਸਿੰਘ ਦੀ ਲੜਕੀ ਦੀਨਾ ਕੌਰ ਨੂੰ ਸਕੂਲ ਜਾਂਦੇ ਸਮੇਂ ਅਗਵਾ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਸਦਾ ਧਰਮ ਪਰਿਵਰਤਨ ਕਰਕੇ ਜ਼ਬਰੀ ਨਿਕਾਹ ਕਰਵਾ ਦਿੱਤਾ ਗਿਆ ਸੀ।

 

RELATED ARTICLES
POPULAR POSTS