-10 C
Toronto
Sunday, January 25, 2026
spot_img
Homeਪੰਜਾਬਵੀਆਈਪੀ ਸੁਰੱਖਿਆ ਕਟੌਤੀ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ...

ਵੀਆਈਪੀ ਸੁਰੱਖਿਆ ਕਟੌਤੀ ਮਾਮਲੇ ’ਚ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ

ਸਾਰੇ ਪੀਆਈਵੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਸੁਰੱਖਿਆ ’ਚ ਕਟੌਤੀ ਕਰਕੇ ਵੀਆਈਪੀ ਕਲਚਰ ਨੂੰ ਖਤਮ ਕਰਨ ਦਾ ਸਿਹਰਾ ਲੈਣ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਰੱਖਿਆ ਕਟੌਤੀ ਸਬੰਧੀ ਲਏ ਗਏ ਪੰਜਾਬ ਸਰਕਾਰ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਾਰੇ ਵੀਆਈਪੀਜ਼ ਦੀ ਸੁਰੱਖਿਆ ਮੁੜ ਬਹਾਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸੁਰੱਖਿਆ ਵਾਪਸੀ ਲਈ ਕੇਂਦਰੀ ਅਤੇ ਸੂਬਾ ਸੁਰੱਖਿਆ ਏਜੰਸੀਆਂ ਨਾਲ ਮੁੜ ਤੋਂ ਵਿਚਾਰ-ਵਟਾਂਦਰਾ ਕਰਕੇ ਕੋਈ ਫੈਸਲਾ ਲਵੇ। ਸੁਰੱਖਿਆ ਸਬੰਧੀ ਹਾਈਕੋਰਟ ਵਿਚ 45 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇਨ੍ਹਾਂ ਸਾਰੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਇਹ ਫੈਸਲਾ ਲਿਆ ਹੈ। ਕੋਰਟ ਦਾ ਕਹਿਣਾ ਹੈ ਕਿ ਸੁਰੱਖਿਆ ਏਜੰਸੀਆਂ ਨਾਲ ਵਿਚਾਰ-ਚਰਚਾ ਕੇ ਸੁਰੱਖਿਆ ਘਟਾਈ ਜਾਂ ਵਧਾਈ ਜਾਵੇ ਅਤੇ ਇਸ ਸਬੰਧੀ ਜਾਣਕਾਰੀ ਜਨਤਕ ਨਾ ਕੀਤੀ ਜਾਵੇ। ਹਾਈ ਕੋਰਟ ਨੇ ਸੁਰੱਖਿਆ ਕਟੌਤੀ ਦੀ ਜਾਣਕਾਰੀ ਜਨਤਕ ਹੋਣ ਮਗਰੋਂ ਸ਼ਰਾਰਤੀ ਅਨਸਰ ਇਸ ਦਾ ਫਾਇਦਾ ਚੁੱਕਦੇ ਹਨ।

 

RELATED ARTICLES
POPULAR POSTS