Breaking News
Home / ਪੰਜਾਬ / ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਾਬਕਾ ਕਾਂਗਰਸੀ ਮੰਤਰੀ ਦੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋਈ ਸੀ ਗਿ੍ਰਫਤਾਰੀ
ਲੁਧਿਆਣਾ/ਬਿੳੂਰੋ ਨਿੳੂਜ਼
ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਵਿਜੀਲੈਂਸ ਬਿੳੂਰੋ ਨੇ ਲੰਘੇ ਕੱਲ੍ਹ ਟੈਂਡਰ ਘੁਟਾਲਾ ਮਾਮਲੇ ਵਿਚ ਲੁਧਿਆਣਾ ਤੋਂ ਗਿ੍ਰਫਤਾਰ ਕੀਤਾ ਸੀ। ਇਸਦੇ ਚੱਲਦਿਆਂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਚਾਰ ਦਿਨਾਂ ਲਈ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਦੇ ਵਕੀਲ ਵਲੋਂ ਭਾਰਤ ਭੂਸ਼ਣ ਆਸ਼ੂ ਦੇ 7 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਆਸ਼ੂ ਨੂੰ ਚਾਰ ਦਿਨਾਂ ਦੇ ਰਿਮਾਂਡ ’ਤੇ ਭੇਜਿਆ। ਆਸ਼ੂ ਦੀ ਅਦਾਲਤ ਵਿਚ ਪੇਸ਼ੀ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਿਲ ਸਨ। ਆਸ਼ੂ ਦੀ ਪੇਸ਼ੀ ਦੇ ਮੱਦੇਨਜ਼ਰ ਅਦਾਲਤੀ ਕੰਪਲੈਕਸ ਨੂੰ ਪੁਲਿਸ ਛਾਉਣੀ ’ਚ ਤਬਦੀਲ ਕੀਤਾ ਗਿਆ ਸੀ।

 

Check Also

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ

ਕਿਹਾ : ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਖਿਲਾਫ਼ ਮਾਮਲਾ ਹੋਵੇਗਾ ਦਰਜ ਸੰਗਰੂਰ/ਬਿਊਰੋ …