ਸੀਐਮ ਭਗਵੰਤ ਮਾਨ ਨੇ 4358 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
ਕਾਂਗਰਸ ਕਹਿੰਦੀ : ਇਹ ਤਾਂ ਅਸੀਂ ਭਰਤੀ ਕੀਤੇ ਸਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਪੁਲਿਸ ਭਰਤੀ ’ਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ ਵਿਚਾਲੇ ਕਰੈਡਿਟ ਵਾਰ ਸ਼ੁਰੂ ਹੋ ਗਈ ਹੈ। ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ’ਚ ਭਰਤੀ ਹੋਏ 4358 ਨੌਜਵਾਨਾਂ ਨੂੰ ਅੱਜ ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡੇ। ਜ਼ਿਕਰਯੋਗ ਹੈ ਕਿ ਸਰਕਾਰ ਦੇ ਸਮਾਗਮ ਤੋਂ ਪਹਿਲਾਂ ਹੀ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਆਪ’ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧ ਦਿੱਤਾ। ਉਨ੍ਹਾਂ ਕਿਹਾ ਕਿ ਇਹ ਭਰਤੀ ਕਾਂਗਰਸ ਸਰਕਾਰ ਦੇ ਸਮੇਂ ਹੋਈ ਸੀ ਅਤੇ ਉਸ ਸਮੇਂ ਚੋਣ ਜ਼ਾਬਤਾ ਲੱਗ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ 5 ਮਹੀਨੇ ਤੱਕ ਭਗਵੰਤ ਮਾਨ ਦੀ ਸਰਕਾਰ ਨੇ ਜਾਣ ਬੁੱਝ ਕੇ ਇਸ ਭਰਤੀ .ਨੂੰ ਲਟਕਾ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ। ਰੰਧਾਵਾ ਨੇ ‘ਆਪ’ ਸਰਕਾਰ ’ਤੇ ਤਨਜ਼ ਕੱਸਦਿਆਂ ਕਿਹਾ ਕਿ ਲੱਗਦਾ ਹੈ ਕਿ ਇਨ੍ਹਾਂ ਨੂੰ ਪਿਛਲੀ ਸਰਕਾਰ ਦੇ ਕੰਮਾਂ ਦਾ ਕਰੈਡਿਟ ਲੈਣ ਦੀ ਆਦਤ ਹੋ ਗਈ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …