1.4 C
Toronto
Tuesday, February 17, 2026
spot_img
Homeਪੰਜਾਬਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਪਹੁੰਚਣਗੇ ਮੁਹਾਲੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਪਹੁੰਚਣਗੇ ਮੁਹਾਲੀ

ਮੁੱਲਾਂਪੁਰ ’ਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ 24 ਅਗਸਤ ਨੂੰ ਮੁਹਾਲੀ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਚੰਡੀਗੜ੍ਹ ਨੇੜੇ ਮੁੱਲਾਂਪੁਰ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਸ ਸਬੰਧੀ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ਅਤੇ ਪੁਲਿਸ ਨੇ ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿਚ ਸੁਰੱਖਿਆ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ’ਚ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਆਏ ਸਨ, ਪਰ ਸੁਰੱਖਿਆ ਕਾਰਨਾਂ ਕਰਕੇ ਪ੍ਰਧਾਨ ਮੰਤਰੀ ਫਿਰੋਜ਼ਪੁਰ ਨੇੜਿਓਂ ਹੀ ਵਾਪਸ ਮੁੜ ਗਏ ਸਨ। ਜਿਸ ਤੋਂ ਬਾਅਦ ਚੰਨੀ ਸਰਕਾਰ ਵੀ ਸਵਾਲਾਂ ਵਿਚ ਘਿਰੀ ਰਹੀ ਸੀ। ਉਸ ਤੋਂ ਬਾਅਦ ਹੁਣ ਭਲਕੇ 24 ਅਗਸਤ ਨੂੰ ਪ੍ਰਧਾਨ ਮੰਤਰੀ ਮੋਦੀ ਪੰਜਾਬ ਪਹੁੰਚ ਰਹੇ ਹਨ ਅਤੇ ਹੁਣ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੈ।

RELATED ARTICLES
POPULAR POSTS