ਭਾਜਪਾ ਨੇ ਕੀਤਾ ਵਾਕ ਆੳੂਟ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਬਿਹਾਰ ਵਿਚ ਅੱਜ ਨਿਤੀਸ਼ ਕੁਮਾਰ ਅਤੇ ਤੇਜਸਵੀ ਯਾਦਵ ਦੀ ਸਰਕਾਰ ਦਾ ਫਲੋਰ ਟੈਸਟ ਹੋਇਆ। ਇਸ ਵਿਚ ਮਹਾਂਗਠਜੋੜ ਸਰਕਾਰ ਨੇ ਵੱਡੇ ਬਹੁਮਤ ਨਾਲ ਭਰੋਸੇ ਦਾ ਵੋਟ ਜਿੱਤ ਲਿਆ। ਫਲੋਰ ਟੈਸਟ ਦੇ ਦੌਰਾਨ ਸੀਐਮ ਨਿਤੀਸ਼ ਕੁਮਾਰ ਅਤੇ ਡਿਪਟੀ ਸੀਐਮ ਤੇਜਸਵੀ ਯਾਦਵ ਨੇ ਭਾਜਪਾ ’ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ। ਨਿਤੀਸ਼ ਕੁਮਾਰ ਨੇ ਹਾਲ ਹੀ ਵਿੱਚ ਭਾਜਪਾ ਨਾਲੋਂ ਨਾਤਾ ਤੋੜ ਲਿਆ ਅਤੇ ਰਾਸ਼ਟਰੀ ਜਨਤਾ ਦਲ ਨਾਲ ਹੱਥ ਮਿਲਾ ਲਿਆ ਸੀ। ਜ਼ਿਕਰਯੋਗ ਹੈ ਕਿ ਫਲੋਰ ਟੈਸਟ ਤੋਂ ਪਹਿਲਾਂ ਭਾਜਪਾ ਆਗੂ ਅਤੇ ਵਿਧਾਨ ਸਭਾ ਦੇ ਸਪੀਕਰ ਵਿਜੇ ਕੁਮਾਰ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਪਹਿਲਾਂ ਅੱਜ ਕੇਂਦਰੀ ਰੇਲ ਮੰਤਰੀ ਵਜੋਂ ਲਾਲੂ ਪ੍ਰਸਾਦ ਯਾਦਵ ਦੇ ਕਾਰਜਕਾਲ ਦੌਰਾਨ ਹੋਏ ਕਥਿਤ ਜ਼ਮੀਨੀ ਘਪਲੇ ਸਬੰਧੀ ਸੀਬੀਆਈ ਨੇ ਬਿਹਾਰ ਵਿੱਚ ਰਾਸ਼ਟਰੀ ਜਨਤਾ ਦਲ ਦੇ ਕਈ ਨੇਤਾਵਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …