Breaking News
Home / ਭਾਰਤ / ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਝਾਰਖੰਡ ’ਚ ਈ.ਡੀ. ਦੀ ਛਾਪੇਮਾਰੀ

ਗੈਰ-ਕਾਨੂੰਨੀ ਮਾਈਨਿੰਗ ਮਾਮਲੇ ’ਚ ਝਾਰਖੰਡ ’ਚ ਈ.ਡੀ. ਦੀ ਛਾਪੇਮਾਰੀ

ਮੁੱਖ ਮੰਤਰੀ ਹੇਮੰਤ ਸੋਰੇਨ ਦੇ ਸਹਿਯੋਗੀ ਦੇ ਘਰੋਂ ਏ.ਕੇ.47 ਬਰਾਮਦ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਈ.ਡੀ. ਵਲੋਂ ਝਾਰਖੰਡ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਇਕ ਸਹਿਯੋਗੀ ਪ੍ਰੇਮ ਪ੍ਰਕਾਸ਼ ਦੇ ਘਰੋਂ ਦੋ ਏ-ਕੇ.47 ਰਾਈਫਲਾਂ ਬਰਾਮਦ ਹੋਈਆਂ ਹਨ। ਇਸ ਤੋਂ ਪਹਿਲਾਂ ਈਡੀ ਨੇ ਪ੍ਰੇਮ ਪ੍ਰਕਾਸ਼ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਹਾਲਾਂਕਿ ਕੁਝ ਘੰਟਿਆਂ ਬਾਅਦ ਹੀ ਈਡੀ ਨੇ ਪ੍ਰੇਮ ਪ੍ਰਕਾਸ਼ ਨੂੰ ਵਾਪਸ ਭੇਜ ਦਿੱਤਾ ਸੀ। ਇਸੇ ਦੌਰਾਨ ਸੀਬੀਆਈ ਦੀਆਂ ਟੀਮਾਂ ਨੇ ਬਿਹਾਰ ਵਿਚ ਵੀ ਰਾਸ਼ਟਰੀ ਜਨਤਾ ਦਲ ਦੇ 5 ਆਗੂਆਂ ਦੇ ਘਰ ਛਾਪਾ ਮਾਰਿਆ। ਇਨ੍ਹਾਂ ਵਿਚ ਦੋ ਰਾਜ ਸਭਾ ਸੰਸਦ ਮੈਂਬਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਅਤੇ ਰਾਸ਼ਟਰੀ ਜਨਤਾ ਦਲ ਦਾ ਆਗੂ ਅਬੂ ਦੋਜਾਨਾ ਵੀ ਸ਼ਾਮਲ ਹੈ। ਇਹ ਮਾਮਲਾ ਜ਼ਮੀਨ ਦੇ ਬਦਲੇ ਰੇਲਵੇ ਵਿਚ ਰੋਜ਼ਗਾਰ ਘੁਟਾਲੇ ਨਾਲ ਜੁੜਿਆ ਹੋਇਆ ਹੈ। ਇਸੇ ਦੌਰਾਨ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਰੋਹਿਣੀ ਨੇ ਭਾਜਪਾ ’ਤੇ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਸਭ ਕੁਝ ਭਾਜਪਾ ਦੇ ਇਸ਼ਾਰੇ ’ਤੇ ਹੋ ਰਿਹਾ ਹੈ। ਉਸ ਨੇ ਸੀਬੀਆਈ ਦੇ ਛਾਪਿਆਂ ਨੂੰ ਭਾਜਪਾ ਦੀ ਘਟੀਆ ਹਰਕਤ ਦੱਸਿਆ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …