Breaking News
Home / ਭਾਰਤ / ਭਾਜਪਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਲਾਲਚ ਦੇਣ ਦਾ ਆਰੋਪ

ਭਾਜਪਾ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਲਾਲਚ ਦੇਣ ਦਾ ਆਰੋਪ

ਸੰਜੇ ਸਿੰਘ ਨੇ ਕਿਹਾ : ‘ਆਪ’ ਦੇ 4 ਵਿਧਾਇਕਾਂ ਨੂੰ ਪਾਲਾ ਬਦਲਣ ਲਈ 20-20 ਕਰੋੜ ਰੁਪਏ ਦੀ ਕੀਤੀ ਪੇਸ਼ਕਸ਼
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤੀ ਜਨਤਾ ਪਾਰਟੀ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਕਰੋੜਾਂ ਰੁਪਏ ਦੇ ਲਾਲਚ ਦੇਣ ਦਾ ਅਰੋਪ ਲੱਗ ਰਿਹਾ ਹੈ। ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ ਆਰੋਪ ਲਗਾਇਆ ਹੈ ਕਿ ਭਾਜਪਾ ਨੇ ਉਨ੍ਹਾਂ ਦੀ ਪਾਰਟੀ ਦੇ ਦਿੱਲੀ ਵਿਚਲੇ ਚਾਰ ਵਿਧਾਇਕਾਂ ਨੂੰ ਧਮਕੀ ਦਿੱਤੀ ਹੈ ਕਿ ਜੇ ਉਨ੍ਹਾਂ ਨੇ ਪਾਲਾ ਨਾ ਬਦਲਿਆ ਤਾਂ ਉਨ੍ਹਾਂ ਨੂੰ ਸੀਬੀਆਈ, ਈਡੀ ਅਤੇ ਝੂਠੇ ਕੇਸਾਂ ਦਾ ਸਾਹਮਣਾ ਕਰਨਾ ਪਵੇਗਾ। ਨਵੀਂ ਦਿੱਲੀ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਨੇ ਚਾਰ ਵਿਧਾਇਕਾਂ ਨੂੰ ਪਾਲਾ ਬਦਲਣ ਲਈ 20-20 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਤੇ ਕਿਹਾ ਕਿ ਜੇ ਉਹ ਪਾਰਟੀ ਦੇ ਹੋਰ ਨੇਤਾਵਾਂ ਨੂੰ ਨਾਲ ਲੈ ਕੇ ਆਉਣ ਤਾਂ 25 ਕਰੋੜ ਰੁਪਏ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦਆ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਨੇ ਉਸ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਭਾਜਪਾ ’ਤੇ ਆਰੋਪ ਲਾਉਂਦਿਆਂ ਇਹ ਵੀ ਕਿਹਾ ਸੀ ਕਿ ਭਾਜਪਾ ਨੇ ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਹੈ ਕਿ ਜੇਕਰ ਉਹ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਸਾਰੇ ਕੇਸ ਬੰਦ ਹੋ ਜਾਣਗੇ।

Check Also

ਲੋਕ ਸਭਾ ਦਾ ਇਜਲਾਸ ਭਲਕੇ 24 ਜੂਨ ਤੋਂ ਹੋਵੇਗਾ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੀ 9 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕਣ ਦੇ …