2012 ’ਚ ਬਾਦਲ ਸਰਕਾਰ ਸਮੇਂ ਡਾ. ਮਨਮੋਹਨ ਸਿੰਘ ਨੇ ਰੱਖਿਆ ਸੀ ਨੀਂਹ ਪੱਥਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਕੈਂਸਰ ਖਿਲਾਫ਼ ਲੜਨ ਲਈ ਸਸਤਾ ਤੇ ਮਿਆਰੀ ਇਲਾਜ ਦੇਣ ਲਈ ਮਾਝਾ ਤੇ ਦੋਆਬਾ ਖੇਤਰ ਵਿਚ ਕੈਂਸਰ ਹਸਪਤਾਲ ਦੇ ਸਬ ਸੈਂਟਰ ਖੋਲ੍ਹੇ ਜਾਣ। ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਇਸ 300 ਬੈਡਾਂ ਵਾਲੇ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਮੋਹਾਲੀ ਦਾ ਨੀਂਹ ਪੱਥਰ ਸਾਬਕਾ ਮੁੱਖ ਮੰਤਰੀ ਬਾਦਲ ਨੇ ਉਸ ਸਮੇਂ ਦੇ ਮੌਜੂਦਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਹਿਨੁਮਾਈ ਹੇਠ 2012 ਵਿਚ ਰੱਖਿਆ ਸੀ। ਜੋ ਅੱਜ ਦੇਸ਼ ਦੇ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ, ਜਿਸ ਦਾ ਕੰਮ 2013 ਵਿਚ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਦੀ ਅਕਾਲੀ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਰਿਸਰਚ ਸੈਂਟਰ ਅਤੇ ਹਸਪਤਾਲ ਲਈ 50 ਏਕੜ ਥਾਂ ਦਿੱਤੀ ਸੀ।
Check Also
ਜਥੇਦਾਰ ਗੜਗੱਜ ਨੇ ਖਾਲਸਾ ਸਾਜਨਾ ਦਿਵਸ ਮੌਕੇ ਦਿੱਤਾ ਸੰਗਤਾਂ ਨੂੰ ਸੰਦੇਸ਼
ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ …