ਸਮਾਗਮ ਦੌਰਾਨ ਇਕੱਠੇ ਬੈਠੇ ਨਜ਼ਰ ਆਏ ਭਾਜਪਾ ਤੇ ‘ਆਪ’ ਆਗੂ
ਮੋਹਾਲੀ/ਬਿਊਰੋ ਨਿਊਜ਼ : ਪ੍ਰਧਾਨ ਨਰਿੰਦਰ ਮੋਦੀ ਅੱਜ ਮੋਹਾਲੀ ਸਥਿਤ ਮੁੱਲਾਂਪੁਰ ਗਰੀਬਦਾਸ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਰਿਸਰਚ ਸੈਂਟਰ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੇ ਪੰਜਾਬ ਦੇ ਸਿਆਸੀ ਆਗੂਆਂ ਦਰਮਿਆਨ ਪੈਦਾ ਹੋਈਆਂ ਸਿਆਸੀਆਂ ਦੂਰੀਆਂ ਨੂੰ ਵੀ ਖਤਮ ਕਰ ਦਿੱਤਾ। ਇਸ ਉਦਘਾਟਨੀ ਸਮਾਗਮ ਵਿਚ ਸਾਰੀਆਂ ਪਾਰਟੀਆਂ ਦੇ ਆਗੂ ਪਹੁੰਚੇ ਹੋਏ ਸਨ। ਜਿਨ੍ਹਾਂ ਆਗੂਆਂ ਵੱਲੋਂ ਅਕਸਰ ਇਕ-ਦੂਜੇ ’ਤੇ ਸਿਆਸੀ ਹਮਲੇ ਕੀਤੇ ਜਾਂਦੇ ਹਨ। ਇਨ੍ਹਾਂ ਸਾਰੇ ਆਗੂਆਂ ਨੇ ਇਕੱਠੇ ਮਿਲ ਕੇ ਅੱਜ ਬੜੇ ਧਿਆਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ਨੂੰ ਸੁਣਿਆ। ਸਮਾਗਮ ਦੇ ਪੰਡਾਲ ਵਿਚ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਇਕੱਠੇ ਬੈਠੇ ਹੋਏ ਨਜ਼ਰ ਆਏ। ਜਿਨ੍ਹਾਂ ਵਿਚ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਐਮ ਪੀ ਸੋਮ ਪ੍ਰਕਾਸ਼, ਸਾਬਕਾ ਐਮ ਅਵਿਨਾਸ਼ ਰਾਏ ਖੰਨਾ, ਬਲਬੀਰ ਸਿੱਧੂ, ਰਾਜ ਕੁਮਾਰ ਵੇਰਕਾ, ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ ਆਦਿ ਆਗੂ ਸ਼ਾਮਲ ਸਨ।