ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ 30 ਅਗਸਤ ਨੂੰ ਚੰਡੀਗੜ੍ਹ ਬੁਲਾਇਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸੁਖਬੀਰ ਨੂੰ 30 ਅਗਸਤ ਨੂੰ ਸਵੇਰੇ ਸਾਢੇ 10 ਵਜੇ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ ਅਤੇ 2015 ਵਿਚ ਕੋਟਕਪੂਰਾ ਵਿਖੇ ਹੋਏ ਗੋਲੀਕਾਂਡ ਦੇ ਮਾਮਲੇ ਵਿਚ ਉਨ੍ਹਾਂ ਕੋਲੋਂ ਪੁੱਛਗਿੱਛ ਹੋਵੇਗੀ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਖਿਲਾਫ ਕੋਟਕਪੂਰਾ ਵਿਚ ਜਦੋਂ ਸਿੱਖ ਸੰਗਤ ਰੋਸ ਪ੍ਰਦਰਸ਼ਨ ਕਰ ਰਹੀ ਸੀ ਤਾਂ ਉਸ ਸਮੇਂ ਪੁਲਿਸ ਨੇ ਸੰਗਤ ’ਤੇ ਗੋਲੀ ਚਲਾ ਦਿੱਤੀ ਸੀ। ਜਦੋਂ ਇਹ ਘਟਨਾ ਵਾਪਰੀ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਦੇ ਕੋਲ ਹੀ ਸੀ। ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਕੋਲੋਂ ਇਸ ਬਾਰੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਇਹ ਘਟਨਾ ਵਾਪਰੀ ਸੀ ਉਸ ਸਮੇਂ ਪੰਜਾਬ ਦੇ ਡੀਜੀਪੀ ਸੁਮੇਧ ਸੈਣੀ ਸਨ ਅਤੇ ਉਨ੍ਹਾਂ ਕੋਲੋਂ ਵੀ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਗਈ ਸੀ।