16.5 C
Toronto
Sunday, September 14, 2025
spot_img
Homeਪੰਜਾਬਝੂਠੇ ਪੁਲਿਸ ਮੁਕਾਬਲੇ ’ਚ ਮਾਰੇ ਗਏ ਤਿੰਨ ਨੌਜਵਾਨਾਂ ਨੂੰ 30 ਸਾਲਾਂ ਮਗਰੋਂ...

ਝੂਠੇ ਪੁਲਿਸ ਮੁਕਾਬਲੇ ’ਚ ਮਾਰੇ ਗਏ ਤਿੰਨ ਨੌਜਵਾਨਾਂ ਨੂੰ 30 ਸਾਲਾਂ ਮਗਰੋਂ ਮਿਲਿਆ ਇਨਸਾਫ਼

ਮੋਹਾਲੀ ਅਦਾਲਤ ਨੇ ਸਾਬਕਾ ਡੀਐਸਪੀ ਅਤੇ ਸਬ ਇੰਸਪੈਕਟਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲੀਸ ਦੇ ਸਾਬਕਾ ਡੀਐਸਪੀ ਕਿ੍ਰਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀਆਂ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ ਮੁਆਵਜ਼ਾ ਦੇਣ ਦਾ ਫੈਸਲਾ ਸੁਣਾਇਆ ਹੈ। ਪੀੜਤ ਪਰਿਵਾਰਾਂ ਦੇ ਵਕੀਲ ਸਰਬਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 13 ਦਸੰਬਰ 1992 ਨੂੰ ਪੁਲੀਸ ਨੇ ਅੰਮਿ੍ਰਤਸਰ ਜ਼ਿਲ੍ਹੇ ਨਾਲ ਸਬੰਧਤ ਤਿੰਨ ਨੌਜਵਾਨਾਂ ਸਾਹਿਬ ਸਿੰਘ, ਦਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਸਾਹਿਬ ਸਿੰਘ ਦੇ ਪਿਤਾ ਕਾਹਨ ਸਿੰਘ ਦੀ ਸ਼ਿਕਾਇਤ ’ਤੇ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਇਸ ਕੇਸ ਦੀ ਸੁਣਵਾਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਚੱਲ ਰਹੀ ਸੀ, ਜਿਸ ਦਾ ਅੱਜ ਫੈਸਲਾ ਸੁਣਾਇਆ ਗਿਆ।

RELATED ARTICLES
POPULAR POSTS