Breaking News
Home / ਪੰਜਾਬ / ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਹਾਈਕੋਰਟ ਪਹੁੰਚੀ ਉਸ ਦੀ ਦੂਜੀ ਪਤਨੀ

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਹਾਈਕੋਰਟ ਪਹੁੰਚੀ ਉਸ ਦੀ ਦੂਜੀ ਪਤਨੀ

ਪਠਾਣਮਾਜਰਾ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾ ਕਰਵਾਇਆ ਸੀ ਦੂਜਾ ਵਿਆਹ
ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਕਾਰਵਾਈ ਕਰਨ ਦੀ ਮੰਗ ਲੈ ਕੇ ਉਸ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਗਈ ਹੈ। ਵਿਧਾਇਕ ਪਠਾਣਮਾਜਰਾ ’ਤੇ ਜ਼ੀਰਕਪੁਰ ਵਾਸੀ ਮਹਿਲਾ ਗੁਰਪ੍ਰੀਤ ਕੌਰ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾ ਉਸ ਨਾਲ ਧੋਖੇ ਨਾਲ ਵਿਆਹ ਕਰਵਾਉਣ ਅਤੇ ਧਮਕੀਆਂ ਦੇਣ ਦਾ ਮਾਮਲਾ ਦਰਜ ਕਰਵਾਇਆ ਸੀ। ਗੁਰਪ੍ਰੀਤ ਕੌਰ ਨੇ ਆਪਣੀ ਸ਼ਿਕਾਇਤ ਵਿਚ ਆਰੋਪ ਲਗਾਇਆ ਸੀ ਕਿ ਉਸ ਦੇ ਕੁਝ ਸਾਲਾਂ ਤੋਂ ਵਿਧਾਇਕ ਪਠਾਣਮਾਜਰਾ ਨਾਲ ਸਬੰਧ ਸਨ। ਜਿਸ ਚਲਦਿਆਂ 14 ਅਗਸਤ 2021 ਨੂੰ ਗੁਰਪ੍ਰੀਤ ਕੌਰ ਨੇ ਪਠਾਣਮਾਜਰਾ ਨਾਲ ਵਿਆਹ ਕਰਵਾ ਲਿਆ। ਪ੍ਰੰਤੂ ਚੋਣਾਂ ਦੌਰਾਨ ਗੁਰਪ੍ਰੀਤ ਕੌਰ ਨੂੰ ਪਤਾ ਲੱਗਿਆ ਕਿ ਉਸਦਾ ਪਹਿਲੀ ਪਤਨੀ ਨਾਲ ਤਲਾਕ ਨਹੀਂ ਹੋਇਆ ਅਤੇ ਵਿਧਾਇਕ ਨੇ ਚੋਣਾਂ ਤੋਂ ਬਾਅਦ ਇਕੱਠੇ ਰਹਿਣ ਦਾ ਵਾਅਦਾ ਕਰਕੇ ਉਸ ਨੂੰ ਚੁੱਪ ਕਰਵਾ ਦਿੱਤਾ। ਚੋਣ ਜਿੱਤਣ ਮਗਰੋਂ ਪਠਾਣਮਾਜਰਾ ਆਪਣੇ ਵਾਅਦੇ ਤੋਂ ਮੁੱਕਰ ਗਿਆ ਅਤੇ ਉਸ ਨੂੰ ਧਮਕਾਉਣ ਅਤੇ ਕੁੱਟਣ ਲੱਗਿਆ। ਜਿਸ ਤੋਂ ਬਾਅਦ ਪੀੜਤ ਮਹਿਲਾ ਨੇ ਵਿਧਾਇਕ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਅਤੇ ਹੁਣ ਇਨਸਾਫ਼ ਲੈਣ ਲਈ ਉਸ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ

ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …