Breaking News
Home / ਹਫ਼ਤਾਵਾਰੀ ਫੇਰੀ / ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖਤਰੇ ‘ਚ

ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਖਤਰੇ ‘ਚ

ਕੇਜਰੀਵਾਲ ਦੀ ਮੀਟਿੰਗ ‘ਚ ਨਹੀਂ ਪਹੁੰਚੇ ‘ਆਪ’ ਦੇ 9 ਵਿਧਾਇਕ
ਭਾਜਪਾ ਦਿੱਲੀ ਸਰਕਾਰ ਡੇਗਣ ਲਈ 800 ਕਰੋੜ ਰੁਪਏ ਖਰਚਣ ਦੀ ਤਿਆਰੀ ‘ਚ : ਕੇਜਰੀਵਾਲ
ਨਵੀਂ ਦਿੱਲੀ : ਦਿੱਲੀ ਵਿਚ ‘ਅਪਰੇਸ਼ਨ ਲੋਟਸ’ ਉਤੇ ਸਵਾਲ ਉਠਾਉਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ‘ਆਪ’ ਦੇ 9 ਵਿਧਾਇਕ ਸ਼ਾਮਲ ਨਹੀਂ ਹੋਏ ਅਤੇ ਪਾਰਟੀ ਹਾਈਕਮਾਨ ਦਾ ਇਨ੍ਹਾਂ ਵਿਧਾਇਕਾਂ ਨਾਲ ਸੰਪਰਕ ਵੀ ਨਹੀਂ ਹੋਇਆ। ਮੀਟਿੰਗ ਤੋਂ ਬਾਅਦ ਅਰਵਿੰਦ ਕੇਜਰੀਵਾਲ ਰਾਜਘਾਟ ਪਹੁੰਚੇ ਅਤੇ ਉਨ੍ਹਾਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਸਾਡੇ 40 ਵਿਧਾਇਕਾਂ ਨੂੰ ਖਰੀਦਣਾ ਚਾਹੁੰਦੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਵੀਹ-ਵੀਹ ਕਰੋੜ ਰੁਪਏ ਦਾ ਆਫਰ ਦਿੱਤਾ ਜਾ ਰਿਹਾ ਹੈ। ਕੇਜਰੀਵਾਲ ਨੇ ਇੱਥੋਂ ਤੱਕ ਵੀ ਕਹਿ ਦਿੱਤਾ ਕਿ ਭਾਜਪਾ ਦੇ ਆਗੂ 800 ਕਰੋੜ ਰੁਪਏ ਖਰਚ ਕਰਕੇ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ 70 ਸੀਟਾਂ ਵਾਲੀ ਦਿੱਲੀ ਵਿਧਾਨ ਸਭਾ ਵਿਚ ‘ਆਪ’ ਕੋਲ 62 ਅਤੇ ਭਾਜਪਾ ਕੋਲ ਸਿਰਫ 8 ਸੀਟਾਂ ਹਨ।

Check Also

ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼

ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ …