ਸਿੱਖਸ ਫਾਰ ਜਸਟਿਸ ਨੇ ਕੀਤੀ ਪੰਜਾਬ ਵਿੱਚ ਰਾਇਸ਼ੁਮਾਰੀ ਦੀ ਮੰਗ
ਨਿਊਯਾਰਕ : ਸਿੱਖ ਭਾਈਚਾਰੇ ਦੇ ਕਈ ਮੈਂਬਰਾਂ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਤੇ ਪੰਜਾਬ ਵਾਸੀਆਂ ‘ਤੇ ਇਸ ਦੇ ਅਸਰ ਬਾਰੇ ਆਪਣੀ ਚਿੰਤਾ ਜਾਹਰ ਕਰਦਿਆਂ ਇਥੇ ਸੰਯੁਕਤ ਰਾਸ਼ਟਰ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਲੰਘੇ ਦਿਨ ‘ਸੇਵ ਪੰਜਾਬ ਰੈਲੀ’ ਸਿੱਖਸ ਫਾਰ ਜਸਟਿਸ ਨੇ ਨਾਗਰਿਕ ਅਧਿਕਾਰ ਸਮੂਹਾਂ ਤੇ ਉੱਤਰੀ ਅਮਰੀਕਾ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਮਿਲ ਕੇ ਕੀਤੀ। ਇਸ ਰੈਲੀ ਦੌਰਾਨ ਪੰਜਾਬ ਵਿੱਚ ਰਾਇਸ਼ੁਮਾਰੀ ਕਰਵਾਉਣ ਦੀ ਮੰਗ ਵੀ ਕੀਤੀ ਗਈ। ਸੰਯੁਕਤ ਰਾਸ਼ਟਰ ਹੈੱਡਕੁਆਰਟਰ ਸਾਹਮਣੇ ਬਣੀ ਸੜਕ ‘ਤੇ ਕੀਤੀ ਗਈ ਇਸ ਰੈਲੀ ਵਿੱਚ ਪ੍ਰਦਰਸ਼ਨਕਾਰੀਆਂ ਨੇ ਆਪਣੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ‘ਤੇ ਲਿਖਿਆ ਸੀ,’ਭਾਰਤ ਦੀਆਂ ਰਾਸ਼ਟਰਵਾਦੀ ਤਾਕਤੋ ਜੰਗ ਛੱਡੋ’ ਅਤੇ ‘ਪੰਜਾਬ ਵਿੱਚ ਰਾਇਸ਼ੁਮਾਰੀ ਦਾ ਸਮਰਥਨ ਕਰੋ।’ ઠ ਸਿੱਖਸ ਫਾਰ ਜਸਟਿਸ ਨੇ ਸੰਯੁਕਤ ਰਾਸ਼ਟਰ ਵਿੱਚ ਉਰੂਗੁਏ ਦੇ ਸਥਾਨਕ ਮਿਸ਼ਨ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੰਜਾਬ ਵਿੱਚ ਹਜ਼ਾਰਾਂ ਸਿੱਖ ਕਿਸਾਨਾਂ ਨੂੰ ਘਰ ਖਾਲੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਿਸ ਨਾਲ ਉਹ ਸ਼ਰਨਾਰਥੀ ਬਣ ਰਹੇ ਹਨ।
Check Also
ਪੀਐਨਬੀ ਘੋਟਾਲੇ ਦਾ ਆਰੋਪੀ ਮੇਹੁਲ ਚੌਕਸੀ ਬੈਲਜ਼ੀਅਮ ’ਚ ਗਿ੍ਰਫਤਾਰ
ਭਾਰਤ ਦੀ ਹਵਾਲਗੀ ਅਪੀਲ ਤੋਂ ਬਾਅਦ ਹੋਈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਮੇਹੁਲ ਚੌਕਸੀ ਨੂੰ …