Breaking News
Home / ਭਾਰਤ / ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ‘ਚ ਵੱਡਾ ਸਿਆਸੀ ਝਟਕਾ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ‘ਚ ਵੱਡਾ ਸਿਆਸੀ ਝਟਕਾ

ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ
ਕਰਨਾਲ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਹਰਿਆਣਾ ਸੂਬੇ ‘ਚ ਅੱਜ ਵੱਡਾ ਸਿਆਸੀ ਝਟਕਾ ਲਗਾ ਹੈ। ਕਰਨਾਲ ਤੋਂ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਨਵੇਂ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ ਕਰ ਦਿੱਤਾ। ਇਸ ਮੌਕੇ ਬੇਸ਼ੱਕ ਨਵੇਂ ਬਣਾਏ ਗਏ ਅਹੁਦੇਦਾਰਾਂ ਦਾ ਐਲਾਨ ਤਾਂ ਨਹੀਂ ਕੀਤਾ ਗਿਆ, ਪਰ ਪੰਜ ਮੈਂਬਰੀ ਕਮੇਟੀ ਦਾ ਐਲਾਨ ਜ਼ਰੂਰ ਕੀਤਾ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜਲਦ ਹੀ ਕਰਨਾਲ ਵਿਖੇ ਸੂਬਾ ਪੱਧਰੀ ਸਿੱਖ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਦੀ ਤਰੀਕ ਦਾ ਜਲਦ ਐਲਾਨ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਦਿਨੋਂ-ਦਿਨ ਪਤਲੀ ਹੁੰਦੀ ਜਾ ਰਹੀ ਹੈ। ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਬਗਾਵਤ ਕੀਤੀ ਹੋਈ ਹੈ ਅਤੇ ਕਈ ਅੰਦਰ ਖਾਤੇ ਬਗਾਵਤ ਕਰੀ ਜਾ ਰਹੇ ਹਨ।

 

Check Also

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …