ਮੁੰਬਈ/ਬਿਊਰੋ ਨਿਊਜ਼ : ਹਾਲ ਹੀ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਭਾਜਪਾ ਨੇ ਪਾਰਟੀ ਦੇ ਸੰਸਦੀ ਬੋਰਡ ਤੋਂ ਬਾਹਰ ਕਰ ਦਿੱਤਾ ਹੈ। ਗਡਕਰੀ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਇਹੀ ਵਜ੍ਹਾ ਰਹੀ ਹੋਵੇਗੀ ਕਿ ਉਨ੍ਹਾਂ ਨੂੰ ਸੰਸਦੀ ਬੋਰਡ ਤੋਂ ਬਾਹਰ ਦਾ ਰਸਤਾ ਦਿਖਾਇਆ ਗਿਆ। ਇਸੇ ਵਿਚਾਲੇ ਗਡਕਰੀ ਦੇ ਇਕ ਬਿਆਨ ਨੇ ਮੁੜ ਮੋਦੀ ਸਰਕਾਰ ਨੂੰ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਇਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸਰਕਾਰ ਸਮੇਂ ‘ਤੇ ਫ਼ੈਸਲੇ ਨਹੀਂ ਲੈਂਦੀ ਹੈ, ਇਹ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸਮਾਂ ਬਹੁਤ ਅਹਿਮ ਹੈ ਅਤੇ ਸਰਕਾਰ ਵਿਕਾਸ ਕਾਰਜਾਂ ਸਬੰਧੀ ਸਮੇਂ ‘ਤੇ ਫ਼ੈਸਲੇ ਨਹੀਂ ਲੈ ਰਹੀ ਹੈ, ਇਹੀ ਵੱਡੀ ਸਮੱਸਿਆ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …