Breaking News
Home / ਕੈਨੇਡਾ / ਬਲੂ ਓਕ ਸੀਨੀਅਰਜ਼ ਕਲੱਬ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ

ਬਲੂ ਓਕ ਸੀਨੀਅਰਜ਼ ਕਲੱਬ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਨੇ ਭਾਰਤ ਦਾ 75ਵਾਂ ਆਜ਼ਾਦੀ ਦਿਵਸ ਐਤਵਾਰ ਮਿਤੀ 21 ਅਗਸਤ ਨੂੰ ਬਲੂ ਓਕ ਪਾਰਕ ਵਿਚ ਮਨਾਇਆ। ਸਭ ਤੋਂ ਪਹਿਲਾਂ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਸੈਕਟਰੀ ਨੇ ਸਾਰੇ ਆਏ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਬਾਅਦ ਵਿਚ ਸਾਰੇ ਵੀਰਾਂ ਨੇ ਖੜ੍ਹੇ ਹੋ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ।
ਮੋਹਨ ਲਾਲ ਵਰਮਾ, ਗੁਰਦੇਵ ਸਿੰਘ ਰੱਖੜਾ ਅਤੇ ਬੀਬੀ ਰਿੰਪੀ ਵਲੋਂ ਆਜ਼ਾਦੀ ਬਾਰੇ ਸ਼ਾਨਦਾਰ ਕਵਿਤਾਵਾਂ ਪੜ੍ਹ ਕੇ ਸਭ ਨੂੰ ਨਿਹਾਲ ਕੀਤਾ। ਸਤਪਾਲ ਜੌਹਲ ਸਕੂਲ ਟਰੱਸਟੀ ਉਮੀਦਵਾਰ ਅਤੇ ਗੁਰਪ੍ਰੀਤ ਸਿੰਘ ਤੂਰ ਰੀਜ਼ਨਲ ਕੌਂਸਲਰ ਉਮੀਦਵਾਰ ਨੇ ਸਾਰੇ ਵੀਰਾਂ ਨੂੰ ਆਜ਼ਾਦੀ ਦੀ ਵਧਾਈ ਦਿੱਤੀ ਅਤੇ ਆਪਣੇ ਹੱਕ ਵਿਚ ਵੋਟ ਪਾਉਣ ਦੀ ਬੇਨਤੀ ਕੀਤੀ। ਖਰਾਬ ਮੌਸਮ ਹੋਣ ਦੇ ਬਾਵਜੂਦ ਸਾਰੇ ਵੀਰਾਂ ਨੇ ਸਹਿਯੋਗ ਦੇ ਕੇ ਸਮਾਗਮ ਨੂੰ ਨੇਪਰੇ ਚਾੜ੍ਹਿਆ। ਅਖੀਰ ਵਿਚ ਸੋਹਣ ਸਿੰਘ ਤੂਰ ਪ੍ਰਧਾਨ ਨੇ ਸਾਰੇ ਆਏ ਵੀਰਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਉਣ ਲਈ ਧੰਨਵਾਦ ਕੀਤਾ। ਸਾਰੇ ਆਏ ਵੀਰਾਂ ਨੇ ਚਾਹ ਮਿਠਾਈ ਅਤੇ ਪਕੌੜਿਆਂ ਦਾ ਅਨੰਦ ਮਾਣਿਆ।

 

Check Also

ਬਰੈਂਪਟਨ ਤੇ ਸਮੁੱਚੇ ਕੈਨੇਡਾ ‘ਚ ਸੀਨੀਅਰਾਂ ਦੀ ਸਹਾਇਤਾ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਬਣਦੀ ਹੈ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਸਾਰਾ ਜੀਵਨ ਸਖ਼ਤ ਮਿਹਨਤ ਕਰਨ ਤੋਂ ਬਾਅਦ ਸੀਨੀਅਰਜ਼ ਸੇਵਾ-ਮੁਕਤੀ ਦਾ ਆਪਣਾ ਸਮਾਂ …