Breaking News
Home / ਪੰਜਾਬ / ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼

ਬਿਕਰਮ ਸਿੰਘ ਮਜੀਠੀਆ ਅਦਾਲਤ ਵਿਚ ਪੇਸ਼

ਡਰੱਗ ਮਾਮਲੇ ਸਬੰਧੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ
ਮੁਹਾਲੀ/ਬਿਊਰੋ ਨਿਊਜ਼ : ਡਰੱਗਜ਼ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਮੁਹਾਲੀ ਵਿਖੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਮਜੀਠੀਆ ਨੂੰ ਪਿਛਲੇ ਦਿਨੀਂ ਜ਼ਮਾਨਤ ਮਿਲ ਗਈ ਸੀ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਸੀ। ਇਸ ਦੇ ਚੱਲਦਿਆਂ ਬਿਕਰਮ ਸਿੰਘ ਮਜੀਠੀਆ ਨੇ ਵਿਜੀਲੈਂਸ ਵਲੋਂ ਕਾਂਗਰਸ ਦੇ ਕਈ ਆਗੂਆਂ ਨੂੰ ਨਾਮਜ਼ਦ ਕਰਨ ਦੇ ਮਾਮਲੇ ਵਿਚ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜੋ ਵੀ ਘਪਲਿਆਂ ਵਿਚ ਸ਼ਾਮਲ ਹੈ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਬੇਕਸੂਰ ਵਿਅਕਤੀ ਨੂੰ ਤੰਗ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਆਰੋਪ ਲਗਾਇਆ ਕਿ ਪੰਜਾਬ ‘ਚ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਕਾਰਜਕਾਲ ਦੇ ਤਿੰਨ ਮਹੀਨਿਆਂ ਵਿਚ ਕਰੀਬ ਇਕ ਹਜ਼ਾਰ ਕਰੋੜ ਰੁਪਏ ਦਾ ਘੁਟਾਲਾ ਹੋਇਆ ਹੈ ਅਤੇ ਇਹ ਪੈਸਾ ਦਿੱਲੀ ਤੱਕ ਪਹੁੰਚਾਇਆ ਗਿਆ ਹੈ। ਇਸੇ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਵਲੋਂ ਬਣਾਈ ਆਬਕਾਰੀ ਨੀਤੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਆਬਕਾਰੀ ਨੀਤੀ ਆਉਂਦੀਆਂ ਚੋਣਾਂ ਲਈ ਪੈਸਾ ਇਕੱਠਾ ਕਰਨ ਲਈ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਤੇ ਲੋਕਾਂ ਨੂੰ ਜ਼ਿਆਦਾ ਭਰੋਸਾ ਕਰਨ ਦੀ ਲੋੜ ਨਹੀਂ ਹੈ।

Check Also

ਪੰਜਾਬ ’ਚ ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

1 ਜੂਨ ਨੂੰ ਪੰਜਾਬ ’ਚ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ …