Breaking News
Home / ਪੰਜਾਬ / ਜੈਵੀਰ ਸ਼ੇਰਗਿੱਲ ਨੇ ਕਾਂਗਰਸ ਛੱਡੀ

ਜੈਵੀਰ ਸ਼ੇਰਗਿੱਲ ਨੇ ਕਾਂਗਰਸ ਛੱਡੀ

ਨਵੀਂ ਦਿੱਲੀ : ਕਾਂਗਰਸ ਦੇ ਕੌਮੀ ਤਰਜਮਾਨ ਜੈਵੀਰ ਸ਼ੇਰਗਿੱਲ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਰੋਪ ਲਾਇਆ ਕਿ ਜਥੇਬੰਦੀ ਨੂੰ ਚਾਪਲੂਸੀ ‘ਸਿਉਂਕ’ ਵਾਂਗ ਖਾ ਰਹੀ ਹੈ। ਉਨ੍ਹਾਂ ਕਾਂਗਰਸ ਨਾਲ ਸਾਰੇ ਨਾਤੇ ਤੋੜਨ ਦਾ ਐਲਾਨ ਕੀਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ‘ਚ ਸ਼ੇਰਗਿੱਲ ਨੇ ਕਿਹਾ ਕਿ ਪਾਰਟੀ ਦੀ ਵਿਚਾਰਧਾਰਾ ਅਤੇ ਨਜ਼ਰੀਆ ਹੁਣ ਨੌਜਵਾਨਾਂ ਤੇ ਆਧੁਨਿਕ ਭਾਰਤ ਦੀਆਂ ਖਾਹਿਸ਼ਾਂ ਮੁਤਾਬਕ ਨਹੀਂ ਰਿਹਾ। ਉਨ੍ਹਾਂ ਕਿਹਾ, ”ਇਹ ਆਖਦਿਆਂ ਮੈਨੂੰ ਦੁੱਖ ਹੋ ਰਿਹਾ ਹੈ ਕਿ ਦੇਸ਼ ਅਤੇ ਲੋਕਾਂ ਦੇ ਹਿੱਤ ‘ਚ ਹੁਣ ਫ਼ੈਸਲੇ ਨਹੀਂ ਲਏ ਜਾ ਰਹੇ ਹਨ ਸਗੋਂ ਇਹ ਚਾਪਲੂਸੀ ‘ਚ ਸ਼ਾਮਲ ਵਿਅਕਤੀਆਂ ਦੇ ਨਿੱਜੀ ਹਿੱਤਾਂ ਨਾਲ ਪ੍ਰਭਾਵਿਤ ਹਨ ਜੋ ਲਗਾਤਾਰ ਜ਼ਮੀਨੀ ਹਕੀਕਤ ਨੂੰ ਅਣਗੌਲਿਆ ਕਰ ਰਹੇ ਹਨ। ਅਜਿਹੇ ‘ਚ ਨੈਤਿਕ ਤੌਰ ‘ਤੇ ਮੈਂ ਪਾਰਟੀ ‘ਚ ਕੰਮ ਨਹੀਂ ਕਰ ਸਕਦਾ ਹਾਂ।” ਉਨ੍ਹਾਂ ਕਿਹਾ ਕਿ ਵੈਸੇ ਉਹ ਪਾਰਟੀ ਦੇ ਕਰਜ਼ਦਾਰ ਰਹਿਣਗੇ ਜਿਸ ਨੇ ਉਸ ਨੂੰ ਅੱਗੇ ਵਧਣ ਕੇ ਕਈ ਮੌਕੇ ਦਿੱਤੇ। ਸ਼ੇਰਗਿੱਲ ਨੇ ਕਿਹਾ ਕਿ ਉਨ੍ਹਾਂ ਪਾਰਟੀ ਦੇ ਸਾਰੇ ਅਹੁਦਿਆਂ ਦੇ ਨਾਲ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਤੋਂ ਅਸਤੀਫ਼ਾ ਦੇਣ ਦਾ ਕਾਰਨ ਦੱਸਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਆਗੂ ਸਮਰੱਥ ਹਨ ਅਤੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾ ਰਹੀਆਂ ਹਨ। ਆਪਣੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਭਵਿੱਖ ‘ਚ ਹੀ ਪਤਾ ਲੱਗੇਗਾ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …