ਕਿਹਾ : ਚਾਪਲੂਸ ਲੋਕ ਚਲਾਉਣ ਲੱਗੇ ਪਾਰਟੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਵੀ ਅੱਜ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਗੁਲਾਮ ਨਬੀ ਆਜ਼ਾਦ ਨੇ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਤਿੰਨ ਸਫਿਆਂ ਦੇ ਅਸਤੀਫੇ ਵਿਚ ਉਨ੍ਹਾਂ ਲਿਖਿਆ ਕਿ ਜਦੋਂ ਤੋਂ ਪਾਰਟੀ ਵਿਚ ਰਾਹੁਲ ਗਾਂਧੀ ਦੀ ਐਂਟਰੀ ਹੋਈ ਹੈ, ਉਦੋਂ ਤੋਂ ਪਾਰਟੀ ਦਾ ਸਲਾਹਕਾਰ ਤੰਤਰ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਿਆ ਹੈ। ਆਜ਼ਾਦ ਨੇ ਕਿਹਾ ਕਿ ਰਾਹੁਲ ਦੀ ਐਂਟਰੀ ਤੋਂ ਬਾਅਦ ਸਾਰੇ ਸੀਨੀਅਰ ਅਤੇ ਤਜਰਬੇਕਾਰ ਆਗੂਆਂ ਨੂੰ ਇਕ ਪਾਸੇ ਕਰ ਦਿੱਤਾ ਗਿਆ ਅਤੇ ਗੈਰ ਤਜਰਬੇਕਾਰ ਵਿਅਕਤੀਆਂ ਦਾ ਨਵਾਂ ਗਰੁੱਪ ਖੜ੍ਹਾ ਹੋ ਗਿਆ ਅਤੇ ਇਹੀ ਹੁਣ ਪਾਰਟੀ ਨੂੰ ਚਲਾਉਣ ਲੱਗਾ ਹੈ। ਜ਼ਿਕਰਯੋਗ ਹੈ ਕਿ ਲੰਘੀ 16 ਅਗਸਤ ਨੂੰ ਕਾਂਗਰਸ ਨੇ ਆਜ਼ਾਦ ਨੂੰ ਜੰਮੂ ਕਸ਼ਮੀਰ ਸੂਬਾ ਕੰਪੇਨ ਕਮੇਟੀ ਦਾ ਪ੍ਰਧਾਨ ਬਣਾਇਆ ਸੀ, ਪਰ ਆਜ਼ਾਦ ਨੇ ਦੋ ਘੰਟਿਆਂ ਬਾਅਦ ਹੀ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਜ਼ਾਦ ਨੇ ਕਿਹਾ ਸੀ ਕਿ ਇਹ ਮੇਰਾ ਡਿਮੋਸ਼ਨ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …