25 C
Toronto
Saturday, September 12, 2026
spot_img
Homeਭਾਰਤਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ

ਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂ

ਅੰਬਾਲਾ ’ਚ ਇਕੋ ਪਰਿਵਾਰ ਦੇ ਛੇ ਜੀਆਂ ਦੀਆਂ ਮਿਲੀਆਂ ਲਾਸ਼ਾਂਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲੀ ਚੀਜ਼ ਦੇ ਕੇ ਨੌਜਵਾਨ ਨੇ ਖੁਦ ਵੀ ਕਰ ਲਈ ਖੁਦਕੁਸ਼ੀ
ਅੰਬਾਲਾ/ਬਿਊਰੋ ਨਿਊਜ਼
ਹਰਿਆਣਾ ਦੇ ਅੰਬਾਲਾ ਸ਼ਹਿਰ ਨਾਲ ਲੱਗਦੇ ਪਿੰਡ ਬਲਾਣਾ ਵਿਚ ਇਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਸ਼ੁੱਕਰਵਾਰ ਜਿਵੇਂ ਹੀ ਮਾਮਲੇ ਦਾ ਖੁਲਾਸਾ ਹੋਇਆ ਤਾਂ ਪੂਰੇ ਪਿੰਡ ਵਿਚ ਹੜਕੰਪ ਮਚ ਗਿਆ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਇਕ ਵਿਅਕਤੀ ਨੇ ਪਹਿਲਾਂ ਆਪਣੇ ਪਰਿਵਾਰ ਦੇ ਪੰਜ ਜੀਆਂ ਨੂੰ ਜ਼ਹਿਰੀਲਾ ਪਦਾਰਥ ਖੁਆ ਦਿੱਤਾ ਅਤੇ ਬਾਅਦ ਵਿਚ ਖੁਦ ਵੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕਾਂ ਵਿਚ 65 ਸਾਲਾਂ ਦੇ ਸੰਗਤ ਸਿੰਘ, ਉਸਦੀ ਪਤਨੀ ਮਹਿੰਦਰ ਕੌਰ, ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਦੀ ਪਤਨੀ ਪ੍ਰੋਮਿਲਾ ਅਤੇ ਦੋ ਬੱਚੇ ਸ਼ਾਮਲ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਪਰਿਵਾਰ ਜਦੋਂ ਘਰ ਤੋਂ ਬਾਹਰ ਨਹੀਂ ਨਿਕਲਿਆ ਤਾਂ ਗੁਆਂਢੀਆਂ ਨੇ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਪੂਰਾ ਪਰਿਵਾਰ ਬੇਸੁਧ ਪਿਆ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ ਕਿ ਇਕ ਹੀ ਪਰਿਵਾਰ ਦੇ ਦੋ ਬੱਚਿਆਂ ਸਣੇ ਛੇ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਕਿਹਾ ਪੁਲਿਸ ਨੂੰ ਇਕ ਸੂਸਾਈਡ ਨੋਟ ਵੀ ਬਰਾਮਦ ਹੋਇਆ, ਜਿਸਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES
POPULAR POSTS