ਕਿਹਾ : 30 ਅਗਸਤ ਤੱਕ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲੀ ਤਾਂ ਅਗਲੀ ਰਣਨੀਤੀ ਉਲੀਕਾਂਗੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਫਗਵਾੜਾ ਵਿਚ ਸ਼ੂਗਰ ਮਿੱਲ ਦੇ ਸਾਹਮਣੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਰਹੇਗਾ। ਸਰਕਾਰ ਵਲੋਂ 30 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜੇਕਰ ਸਰਕਾਰ ਨੇ 30 ਅਗਸਤ ਤੱਕ ਕਿਸਾਨਾਂ ਦੇ ਸਾਰੇ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਕਿਸਾਨਾਂ ਵਲੋਂ ਵੱਡਾ ਇਕੱਠ ਕੀਤਾ ਜਾਵੇਗਾ। ਇਸ ਇਕੱਠ ਦੌਰਾਨ ਅਗਲੀ ਰਣਨੀਤੀ ਉਲੀਕੀ ਜਾਵੇਗੀ। ਇਹ ਫੈਸਲਾ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੀ ਬੈਠਕ ਵਿਚ ਲਿਆ ਗਿਆ। ਜ਼ਿਕਰਯੋਗ ਹੈ ਕਿ ਕਿਸਾਨਾਂ ਦੀਆਂ 31 ਜਥੇਬੰਦੀਆਂ ਦੇ ਅਹੁਦੇਦਾਰ ਅੱਜ ਫਗਵਾੜਾ ਵਿਚ ਸ਼ੂਗਰ ਮਿੱਲ ਦੇ ਸਾਹਮਣੇ ਹਾਈਵੇ ’ਤੇ ਚੱਲ ਰਹੇ ਧਰਨੇ ਵਿਚ ਸ਼ਾਮਲ ਹੋਏ। ਇਸ ਦੌਰਾਨ ਹੋਈ ਮੀਟਿੰਗ ਵਿਚ ਕਿਸਾਨਾਂ ਨੇ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿਚ 30 ਅਗਸਤ ਤੱਕ ਪਾ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਫਿਰ ਅਗਲੀ ਰਣਨੀਤੀ ਬਾਰੇ ਵਿਚਾਰ ਕੀਤਾ ਜਾਵੇਗਾ।