ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ : ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੁਆ ਕੇ ਰਹਾਂਗੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਜੰਗ ਛਿੜ ਗਈ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਸੁਖਬੀਰ ਬਾਦਲ ਨੂੰ ਸੰਮਣ ਜਾਰੀ ਕੀਤਾ ਕਰ ਦਿੱਤਾ ਸੀ। ਇਹ ਸੰਮਣ ਕੋਟਕਪੂਰਾ ਵਿਚ ਹੋਏ ਗੋਲੀਕਾਂਡ ਦੇ ਸਬੰਧ ਵਿਚ ਸੀ। ਇਸ ਤੋਂ ਬਾਅਦ ਸੁਖਬੀਰ ਨੇ ‘ਆਪ’ ਸਰਕਾਰ ’ਤੇ 500 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ਦਾ ਆਰੋਪ ਲਗਾ ਦਿੱਤਾ। ਇਸ ਤੋਂ ਬਾਅਦ ‘ਆਪ’ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੀਡੀਆ ਦੇ ਸਾਹਮਣੇ ਆਏ ਹਨ। ਉਨ੍ਹਾਂ ਨੇ ਅਕਾਲੀ ਸਰਕਾਰ ਸਮੇਂ ਸੂਬੇ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ’ਤੇ ਸੁਖਬੀਰ ਬਾਦਲ ਨੂੰ ਸਿਆਸੀ ਤੌਰ ’ਤੇ ਘੇਰਿਆ। ਧਾਲੀਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਖਿਲਾਫ ਸੰਮਣ ਸਿਰਫ ਸ਼ੁਰੂਆਤ ਹੈ ਅਤੇ ਬੇਅਦਬੀ ਤੇ ਗੋਲੀਕਾਂਡ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੁਆ ਕੇ ਰਹਾਂਗੇ।