Breaking News
Home / ਪੰਜਾਬ / ਪੰਜਾਬ ’ਚ ਟਾਟਾ ਸਟੀਲ ਲਗਾਏਗਾ 2600 ਕਰੋੜ ਦਾ ਪਲਾਂਟ

ਪੰਜਾਬ ’ਚ ਟਾਟਾ ਸਟੀਲ ਲਗਾਏਗਾ 2600 ਕਰੋੜ ਦਾ ਪਲਾਂਟ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਟਾਟਾ ਸਟੀਲ 2600 ਕਰੋੜ ਰੁਪਏ ਦਾ ਪਲਾਂਟ ਲਗਾਉਣ ਜਾ ਰਿਹਾ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਪੰਜਾਬ ਦੇ ਵਾਸੀਆਂ ਨਾਲ ਇਕ ਖੁਸ਼ਖਬਰੀ ਸਾਂਝੀ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਟਾਟਾ ਸਟੀਲ ਕੰਪਨੀ ਵਿਚਕਾਰ ਇਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਸੂਬੇ ਵਿਚ 2600 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ ਅਤੇ ਇਸ ਨਾਲ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ ਅਤੇ ਹੁਣ ਪੰਜਾਬ ਵਿਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਟਾਟਾ ਸਟੀਲ ਲਿਮਟਿਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ ਹੈ।

 

Check Also

ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਸਬੰਧੀ ਪੋਸਟਰ ਕੀਤਾ ਜਾਵੇਗਾ ਜਾਰੀ

32 ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …