ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਤੀ ਭਵਨ ’ਚ ਚੁਕਾਈ ਅਹੁਦੇ ਦੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਜਸਟਿਸ ਉਦੈ ਉਮੇਸ ਲਲਿਤ ਨੇ ਅੱਜ ਭਾਰਤ ਦੇ 49ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕੀ। ਰਾਸਟਰਪਤੀ ਦਰੋਪਦੀ ਮੁਰਮੂ ਨੇ ਰਾਸਟਰਪਤੀ ਭਵਨ ਵਿੱਚ ਹੋਏ ਸਮਾਗਮ ਦੌਰਾਨ ਜਸਟਿਸ ਲਲਿਤ ਨੂੰ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਰੋਹ ’ਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਕੇਂਦਰੀ ਮੰਤਰੀ ਸ਼ਾਮਲ ਹੋਏ। ਜਸਟਿਸ ਲਲਿਤ ਤੋਂ ਪਹਿਲਾਂ ਚੀਫ ਜਸਟਿਸ ਵਜੋਂ ਸੇਵਾ ਨਿਭਾਅ ਚੁੱਕੇ ਜਸਟਿਸ ਐੱਨਵੀ ਰਾਮੰਨਾ ਵੀ ਸਮਾਗਮ ਹਾਜਰ ਸਨ। 49ਵੇਂ ਚੀਫ਼ ਜਸਟਿਸ ਵਜੋਂ ਉਦੈ ਉਮੇਸ਼ ਲਲਿਤ ਦੀਆਂ ਸੇਵਾਵਾਂ ਦੀ ਮਿਆਦ ਮਾਤਰ 74 ਦਿਨ ਦੀ ਹੋਵੇਗੀ, ਭਾਵ ਉਹ 8 ਨਵੰਬਰ 2022 ਨੂੰ ਇਸ ਅਹੁਦੇ ਤੋਂ ਸੇਵਾ ਮੁਕਤ ਹੋ ਜਾਣਗੇ। ਇਸ ਛੋਟੇ ਜਿਹੇ ਕਾਰਜਕਾਲ ਦੌਰਾਨ ਸੁਪਰੀਮ ਕੋਰਟ ’ਚ ਪੈਂਡਿੰਗ 492 ਮਾਮਲਿਆਂ ਨੂੰ ਨਿਪਟਾਉਣ ਦੀ ਚੁਣੌਤੀ ਵੀ ਉਨ੍ਹਾਂ ਦੇ ਸਾਹਮਣੇ ਹੋਵੇਗੀ। 13 ਅਗਸਤ 2014 ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਆਪਣੀ ਤਰੱਕੀ ਤੋਂ ਪਹਿਲਾਂ, ਜਸਟਿਸ ਲਲਿਤ ਸੁਪਰੀਮ ਕੋਰਟ ਵਿਚ ਇਕ ਸੀਨੀਅਰ ਵਕੀਲ ਸਨ। ਉਨ੍ਹਾਂ ਦੇ ਪਿਤਾ ਜਸਟਿਸ ਯੂ. ਆਰ. ਲਲਿਤ ਵੀ ਇਕ ਸੀਨੀਅਰ ਵਕੀਲ ਸਨ ਅਤੇ ਉਹ ਬੰਬੇ ਹਾਈ ਕੋਰਟ ਦੇ ਵਧੀਕ ਜੱਜ ਸਨ।