Breaking News
Home / ਪੰਜਾਬ / ਆਮ ਆਦਮੀ ਪਾਰਟੀ ਨੇ ਬੇਅਦਬੀ ਅਤੇ ਗੋਲੀਕਾਂਡ ਲਈ ਸੁਖਬੀਰ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਆਮ ਆਦਮੀ ਪਾਰਟੀ ਨੇ ਬੇਅਦਬੀ ਅਤੇ ਗੋਲੀਕਾਂਡ ਲਈ ਸੁਖਬੀਰ ਬਾਦਲ ਨੂੰ ਦੱਸਿਆ ਜ਼ਿੰਮੇਵਾਰ

ਸੁਖਬੀਰ ਬਾਦਲ ਬੋਲੇ : ਸੰਮਨ ਹਜ਼ਾਰਾਂ ਲੋਕਾਂ ਨੂੰ ਆਉਂਦੇ ਨੇ, ਸ਼ਰਾਬ ਘੋਟਾਲੇ ’ਚ ਆਪਣਾ ਬਚਾਅ ਕਰੇ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਦਰਮਿਆਨ ਸਿਆਸੀ ਕਲੇਸ਼ ਵਧਣਾ ਸ਼ੁਰੂ ਹੋ ਗਿਆ ਹੈ। ਕਿਉਂਕਿ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਮੰਤਰੀ ਨੇ ਸੁਖਬੀਰ ਸਿੰਘ ਬਾਦਲ ’ਤੇ ਆਰੋਪ ਲਗਾਏ ਹਨ। ਜਿਸ ਵਿਚ ਉਨ੍ਹਾਂ ਬੇਅਦਬੀ ਅਤੇ ਗੋਲੀ ਕਾਂਡ ਲਈ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਹਜ਼ਾਰਾਂ ਲੋਕਾਂ ਨੂੰ ਸੰਮਨ ਆਉਂਦੇ ਹਨ। ਇਹ ਸਿਰਫ਼ ਪੁੱਛਗਿੱਛ ਲਈ ਸੰਮਨ ਆਏ ਹਨ ਇਨ੍ਹਾਂ ਵਿਚ ਕਿਸੇ ਨੂੰ ਦੋਸ਼ੀ ਠਹਿਰਾਉਣ ਦੀ ਗੱਲ ਨਹੀਂ ਕੀਤੀ ਗਈ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਉਹ ਹੋਰਾਂ ਨੂੰ ਦੋਸ਼ੀ ਠਹਿਰਾਉਣ ਤੋਂ ਪਹਿਲਾਂ 500 ਕਰੋੜ ਰੁਪਏ ਦੇ ਸ਼ਰਾਬ ਘੋਟਾਲੇ ’ਚ ਆਪਣਾ ਬਚਾਅ ਕਰ ਲੈਣ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਘੋਟਾਲਿਆਂ ਵਿਚ ਫਸੇਗੀ ਕਿਉਂਕਿ ਇਕ ਹੀ ਵਿਅਕਤੀ ਨੂੰ ਪੰਜਾਬ ਅਤੇ ਦਿੱਲੀ ਵਿਚ ਹੋਲਸੇਲਰ ਬਣਾਇਆ ਗਿਆ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਐਸਆਈਟੀ ਨੇ ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਭੇਜੇ ਗਏ ਸਨ ਅਤੇ ਉਨ੍ਹਾਂ ਨੂੰ 30 ਅਗਸਤ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਿਸ ਸਮੇਂ 2015 ’ਚ ਬੇਅਦਬੀ ਦਾ ਵਿਰੋਧ ਕਰਨ ਵਾਲਿਆਂ ’ਤੇ ਗੋਲੀ ਚੱਲੀ ਸੀ, ਉਸ ਸਮੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਪ ਮੁੱਖ ਮੰਤਰੀ ਸਨ ਅਤੇ ਗ੍ਰਹਿ ਵਿਭਾਗ ਵੀ ਉਨ੍ਹਾਂ ਦੇ ਕੋਲ ਹੀ ਸੀ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …