ਕਿਹਾ : ਕਾਂਗਰਸ ਡਾਕਟਰ ਦੀ ਥਾਂ ਕੰਪਾਊਂਡਰ ਤੋਂ ਲੈ ਰਹੀ ਹੈ ਦਵਾਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਦੀ ਹਾਲਤ ਹੁਣ ਦਿਨੋਂ ਦਿਨ ਪਤਲੀ ਹੁੰਦੀ ਜਾ ਰਹੀ ਹੈ। ਇਸੇ ਦੌਰਾਨ ਜਿਹੜਾ ਵੀ ਕੋਈ ਵੱਡਾ ਕਾਂਗਰਸੀ ਆਗੂ ਪਾਰਟੀ ਛੱਡ ਕੇ ਜਾਂਦਾ ਹੈ, ਉਹ ਪਾਰਟੀ ’ਤੇ ਤਰ੍ਹਾਂ-ਤਰ੍ਹਾਂ ਦੇ ਕਟਾਖਸ਼ ਕਰਦਾ ਹੈ। ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ’ਚੋਂ ਅਸਤੀਫਾ ਦੇਣ ਮਗਰੋਂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਕਾਂਗਰਸ ਇਸ ਵੇਲੇ ਬਿਮਾਰ ਹੈ, ਜੋ ਡਾਕਟਰ ਦੀ ਬਜਾਏ ਕੰਪਾਊਂਡਰ ਤੋਂ ਦਵਾਈ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਗਲਤੀਆਂ ਨੂੰ ਠੀਕ ਨਹੀਂ ਕਰ ਰਹੀ। ਇਸ ਵੇਲੇ ਵੱਡੀ ਗਿਣਤੀ ਸੂਬਿਆਂ ਵਿਚੋਂ ਕਾਂਗਰਸ ਆਗੂ ਪਾਟੋ ਧਾੜ ਦਾ ਸ਼ਿਕਾਰ ਹੋਏ ਪਏ ਹਨ, ਪਰ ਹਾਈਕਮਾਂਡ ਕੋਲ ਆਗੂਆਂ ਨੂੰ ਜੋੜੀ ਰੱਖਣ ਲਈ ਸਮਾਂ ਹੀ ਨਹੀਂ ਹੈ। ਅਜ਼ਾਦ ਨੇ ਕਿਹਾ ਕਿ ਇਸ ਵੇਲੇ ਕਾਂਗਰਸ ਦੀ ਨੀਂਹ ਹੀ ਕਮਜ਼ੋਰ ਹੋ ਗਈ ਹੈ ਤੇ ਇਹ ਪਾਰਟੀ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਇਸੇ ਦੌਰਾਨ ਆਜ਼ਾਦ ਨੇ ਇਨ੍ਹਾਂ ਇਲਜ਼ਾਮਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ ਕਿ ਉਹ ਭਾਜਪਾ ਵਿਚ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੁਲਾਮ ਨਬੀ ਆਜ਼ਾਦ ਨੇ ਕਿਹਾ ਸੀ ਕਿ ਉਹ ਜੰਮੂ ਕਸਮੀਰ ਵਿਚ ਨਵੀਂ ਪਾਰਟੀ ਬਣਾਉਣਗੇ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …