4.5 C
Toronto
Friday, November 14, 2025
spot_img
Homeਪੰਜਾਬਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ

ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ’ਚ ਮਾਈਨਿੰਗ ’ਤੇ ਲਗਾਈ ਰੋਕ

ਬੀਐਸਐਫ ਨੇ ਮਾਈਨਿੰਗ ਨੂੰ ਸੁਰੱਖਿਆ ਲਈ ਦੱਸਿਆ ਸੀ ਖਤਰਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦਾ ਮੰਨਣਾ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ। ਪੰਜਾਬ ਸਰਕਾਰ ਦੇ ਜਵਾਬ ਨੂੰ ਲੈ ਕੇ ਹਾਈਕੋਰਟ ਦਾ ਕਹਿਣਾ ਹੈ ਕਿ ਇਸ ਵਿਚ ਇਕ ਵੀ ਸ਼ਬਦ ਨਹੀਂ ਹੈ ਜੋ ਦੱਸ ਸਕੇ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵਲੋਂ ਕੀ ਕੁਝ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਉੱਤੇ ਜਵਾਬ ਦੇਵੇ ਕਿ ਸਰਕਾਰ ਮਾਈਨਿੰਗ ਨੂੰ ਰੋਕਣ ਲਈ ਕੀ ਕਰ ਰਹੀ ਹੈ? ਜ਼ਿਕਰਯੋਗ ਹੈ ਕਿ ਇਹ ਮਾਮਲਾ ਉਦੋਂ ਗੰਭੀਰ ਹੋਇਆ ਸੀ, ਜਦੋਂ ਪਿਛਲੀ ਸੁਣਵਾਈ ਮੌਕੇ ਬੀਐਸਐਫ ਨੇ ਹਾਈਕੋਰਟ ਵਿਚ ਆਪਣੀ ਰਿਪੋਰਟ ਦਿੱਤੀ ਸੀ। ਬੀਐਸਐਫ ਨੇ ਕਿਹਾ ਸੀ ਕਿ ਬਾਰਡਰ ਏਰੀਏ ਵਿਚ ਦਿਨ-ਰਾਤ ਮਾਈਨਿੰਗ ਹੋ ਰਹੀ ਹੈ ਅਤੇ ਇਹ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ। ਇਸ ਮਾਮਲੇ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਵੀ ਕੀਤੀ ਹੈ।

 

RELATED ARTICLES
POPULAR POSTS