ਇਨੋਵਾ ਗੱਡੀ ਨੂੰ ਲੈ ਕੇ ਵਿਜੀਲੈਂਸ ਦੀ ਰਾਡਾਰ ’ਤੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਰੋਪੜ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਜ਼ਮੀਨ ਘਪਲੇ ਵਿਚ ਘਿਰ ਗਏ ਹਨ। ਰੋਪੜ ਦੇ ਇਕ ਪਿੰਡ ਵਿਚ ਹੋਏ ਘਪਲੇ ਦੇ ਪੈਸਿਆਂ ਨਾਲ ਉਨ੍ਹਾਂ ਦੀ ਇਨੋਵਾ ਗੱਡੀ ਖਰਦੀ ਗਈ ਸੀ। ਵਿਜੀਲੈਂਸ ਜਾਂਚ ਵਿਚ ਇਸਦਾ ਖੁਲਾਸਾ ਹੋਣ ਤੋਂ ਬਾਅਦ ਐਸਡੀਐਮ ਨੇ ਇਨੋਵਾ ਦੀ ਰਜਿਸਟ੍ਰੇਸ਼ਨ ਜ਼ਬਤ ਕਰ ਲਈ ਹੈ, ਹਾਲਾਂਕਿ ਸਾਬਕਾ ਵਿਧਾਇਕ ਨੇ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦਿੱਤਾ ਹੈ। ਇਸੇ ਦੌਰਾਨ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਹੁਣ ਇਹ ਵੇਖਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਾਰਟੀ ਦੇ ਸਾਬਕਾ ਵਿਧਾਇਕ ਵਿਰੁੱਧ ਕੀ ਕਾਰਵਾਈ ਕਰਦੇ ਹਨ। ਖਹਿਰਾ ਨੇ ਕਿਹਾ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਫਿਰ ਇਹ ਸਪੱਸ਼ਟ ਸਮਝਿਆ ਜਾਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਆਪਣੇ ਸਿਆਸੀ ਵਿਰੋਧੀਆਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ। ਉਧਰ ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਾ ਭਿ੍ਰਸ਼ਟਾਚਾਰ ’ਤੇ ਜ਼ੀਰੋ ਟਾਲਰੈਂਸ ਹੈ। ਉਹ ਭਾਵੇਂ ਕੋਈ ਆਪਣਾ ਹੋਵੇ ਜਾਂ ਦੂਜਾ, ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ।