ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਰੋਸ ਵਧਿਆ
ਸ੍ਰੀ ਮੁਕਤਸਰ ਸਾਹਿਬ/ਬਿੳੂਰੋ ਨਿੳੂਜ਼
ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅੱਜ ਕਿਸਾਨਾਂ ਨੇ ਮੁਆਵਜ਼ਾ ਨਾ ਮਿਲਣ ਤੋਂ ਨਿਰਾਸ਼ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 65 ਸਾਲਾ ਕਿਸਾਨ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਪਛਾਣ ਬਠਿੰਡਾ ਦੇ ਰਾਏ ਕੇ ਕਲਾਂ ਦੇ ਬਲਵਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕਿਸਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਕੱਠੇ ਹੋਏ। ਕਿਸਾਨਾਂ ਨੇ ਆਰੋਪ ਲਗਾਇਆ ਕਿ ਉਨ੍ਹਾਂ ਦੀ ਨਰਮੇ ਦੀ ਫਸਲ ਪਿਛਲੇ ਸਾਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ ਜਿਸਦਾ ਉਨ੍ਹਾਂ ਨੂੰ ਹੁਣ ਤਕ ਮੁਆਵਜ਼ਾ ਨਹੀਂ ਮਿਲਿਆ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਰਾਏ ਕੇ ਕਲਾਂ ਦਾ ਕਿਸਾਨ ਬਲਵਿੰਦਰ ਸਿੰਘ ਮੁਆਵਜ਼ਾ ਨਾ ਮਿਲਣ ਕਾਰਨ ਨਿਰਾਸ਼ ਸੀ ਤੇ ਬੈਂਕ ਵਾਲੇ ਉਸ ਨੂੰ ਕਿਸ਼ਤ ਲੈਣ ਲਈ ਤੰਗ ਕਰ ਰਹੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਤਣਾਅ ਵਿਚ ਸੀ ਜਿਸ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ।
Home / ਪੰਜਾਬ / ਸ੍ਰੀ ਮੁਕਤਸਰ ਸਾਹਿਬ ’ਚ ਕਿਸਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਪ੍ਰਦਰਸ਼ਨ ਦੌਰਾਨ ਖੁਦਕੁਸ਼ੀ
Check Also
ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ …