ਦਾਗੀ ਅਫਸਰ ਨੂੰ ਚੇਅਰਮੈਨ ਬਣਾਉਣ ਦਾ ਰਿਕਾਰਡ ਨਹੀਂ ਮਿਲਿਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘੁਟਾਲੇ ਦੀਆਂ ਫਾਈਲ ਗਾਇਬ ਹੋ ਗਈਆਂ ਹਨ। ਇਕ ਫਾਈਲ ਦਾਗੀ ਅਫਸਰ ਰਾਕੇਸ਼ ਸਿੰਗਲਾ ਨੂੰ ਸੈਂਟਰਲ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਹੈ। ਇਸਦੇ ਨਾਲ ਹੀ ਦੂਜੀ ਫਾਈਲ ਸਿੰਗਲਾ ਨੂੰ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਬਣਾਉਣ ਦੀ ਵੀ ਹੈ। ਸਿੰਗਲਾ ਵੀ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦਾ ਆਰੋਪੀ ਹੈ, ਹਾਲਾਂਕਿ ਉਹ ਘੁਟਾਲੇ ਦੀ ਜਾਂਚ ਦਾ ਪਤਾ ਚੱਲਦੇ ਹੀ ਵਿਦੇਸ਼ ਭੱਜ ਗਿਆ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਸਿੰਗਲਾ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। ਸਿੰਗਲਾ ਨੇ ਸੇਵਾ ਵਿਚ ਰਹਿੰਦਿਆਂ ਕੈਨੇਡਾ ਦੀ ਨਾਗਰਿਕਤਾ ਲੈ ਲਈ ਸੀ। ਜ਼ਿਕਰਯੋਗ ਹੈ ਕਿ ਟੈਂਡਰ ਘੁਟਾਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਦੀ ਟੀਮ ਨੇ ਇਹ ਦੋਵੇਂ ਫਾਈਲਾਂ ਫੂਡ ਅਤੇ ਸਿਵਲ ਸਪਲਾਈ ਵਿਭਾਗ ਕੋਲੋਂ ਮੰਗੀਆਂ ਸਨ। ਇਸ ਤੋਂ ਬਾਅਦ ਕਰੀਬ ਇਕ ਹਫਤੇ ਤੱਕ ਫਾਈਲਾਂ ਦੀ ਭਾਲ ਕੀਤੀ ਗਈ ਅਤੇ ਇਸਦੇ ਬਾਵਜੂਦ ਫਾਈਲਾਂ ਨਹੀਂ ਮਿਲੀਆਂ। ਫੂਡ ਸਪਲਾਈ ਵਿਭਾਗ ਦੇ ਅਫਸਰਾਂ ਦੇ ਮੁਤਾਬਕ ਇਹ ਫਾਈਲਾਂ ਨਾ ਮਿਲਣ ਤੋਂ ਬਾਅਦ ਸਾਰੇ ਕਰਮਚਾਰੀਆਂ ਤੋਂ ਸਰਟੀਫਿਕੇਟ ਲਏ ਜਾ ਰਹੇ ਹਨ ਕਿ ਇਹ ਫਾਈਲਾਂ ਨਹੀਂ ਲੱਭੀਆਂ ਜਾ ਸਕਦੀਆਂ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੂੰ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਜਾਵੇਗੀ। ਧਿਆਨ ਰਹੇ ਕਿ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …