7.8 C
Toronto
Tuesday, October 28, 2025
spot_img
Homeਪੰਜਾਬਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼

ਸੁਖਬੀਰ ਸਿੰਘ ਬਾਦਲ ਐਸਆਈਟੀ ਸਾਹਮਣੇ ਨਹੀਂ ਹੋਏ ਪੇਸ਼

14 ਸਤੰਬਰ ਨੂੰ ਮੁੜ ਕੀਤਾ ਗਿਆ ਤਲਬ, ਕੋਟਕਪੂਰਾ ਗੋਲੀ ਕਾਂਡ ਸਬੰਧੀ ਕੀਤੀ ਜਾਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਅੱਜ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਗਿਆ ਸੀ ਪ੍ਰੰਤੂ ਉਹ ਚੰਡੀਗੜ੍ਹ ਆਉਣ ਦੀ ਬਜਾਏ ਜ਼ੀਰਾ ਕੋਰਟ ਵਿਚ ਪੇਸ਼ ਹੋਏ, ਜਿੱਥੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ। ਜਦਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਕਹਿਣਾ ਹੈ ਕਿ ਪੁਲਿਸ ਅਫ਼ਸਰ ਕੋਰੀਅਰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਦੇਣ ਲਈ ਗਿਆ ਸੀ ਪ੍ਰੰਤੂ ਕਿਸੇ ਨੇ ਸੰਮਨ ਰਸੀਵ ਨਹੀਂ ਕੀਤੇ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਗਏ ਹੋਏ ਹਨ, ਜਿਸ ਤੋਂ ਬਾਅਦ ਐਸ ਆਈ ਟੀ ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤਪਾਲ ਹੈਪੀ ਨੂੰ ਵਟਸਐਪ ਜਰੀਏ ਵੀ ਸੰਮਨ ਭੇਜੇ ਸਨ, ਜਿਨ੍ਹਾਂ ਵੱਲੋਂ ਸੰਮਨ ਮਿਲਣ ਦੀ ਗੱਲ ਕਬੂਲ ਵੀ ਕੀਤੀ ਗਈ ਹੈ। ਹੁਣ ਐਸ ਆਈ ਟੀ ਵੱਲੋਂ 14 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਗਿਆ ਹੈ। ਧਿਆਨ ਰਹੇ ਕਿ 2015 ’ਚ ਕੋਟਕਪੂਰਾ ਗੋਲੀਕਾਂਡ ਮਾਮਲਾ ਉਸ ਸਮੇਂ ਵਾਪਰਿਆ ਸੀ ਜਦੋਂ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਸ਼ਾਂਤ ਮਈ ਧਰਨਾ ਦੇ ਰਹੀਆਂ ਸਨ।

 

RELATED ARTICLES
POPULAR POSTS