ਕਿਹਾ : ਇੰਨਾ ਸਮਾਂ ਲੰਘਣ ਮਗਰੋਂ ਹੁਣ ਸੁਣਵਾਈ ਦਾ ਕੋਈ ਮਤਲਬ ਨਹੀਂ ਬਣਦਾ
ਨਵੀਂ ਦਿੱਲੀ/ਬਿਊਰੋ ਨਿਊਜ : ਸੁਪਰੀਮ ਕੋਰਟ ਨੇ 2002 ਦੇ ਗੁਜਰਾਤ ਦੰਗਿਆਂ ਨਾਲ ਜੁੜੇ ਸਾਰੇ ਕੇਸ ਬੰਦ ਕਰਨ ਦਾ ਹੁਕਮ ਦਿੱਤਾ ਹੈ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਅੱਜ ਕਿਹਾ ਕਿ ਇੰਨਾ ਸਮਾਂ ਲੰਘ ਜਾਣ ਮਗਰੋਂ ਇਨ੍ਹਾਂ ਕੇਸਾਂ ’ਤੇ ਸੁਣਵਾਈ ਕਰਨ ਦਾ ਕੋਈ ਮਤਲਬ ਨਹੀਂ ਹੈ। ਗੁਜਰਾਤ ਦੰਗਿਆਂ ਨਾਲ ਸਬੰਧਤ ਕਈ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਪੈਂਡਿੰਗ ਪਈਆਂ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਗੁਜਰਾਤ ਦੰਗਿਆਂ ਨਾਲ ਜੁੜੇ 9 ਕੇਸਾਂ ਵਿਚੋਂ 8 ਕੇਸਾਂ ’ਚ ਹੇਠਲੀਆਂ ਅਦਾਲਤਾਂ ਫੈਸਲੇ ਸੁਣਾ ਚੁੱਕੀਆਂ ਹਨ। ਜਦਕਿ ਨਾਰੋਦਾ ਪਿੰਡ ਨਾਲ ਜੁੜੇ ਮਾਮਲੇ ਦੀ ਸੁਣਵਾਈ ਅਜੇ ਜਾਰੀ ਹੈ, ਅਜਿਹੀ ਸਥਿਤੀ ’ਚ ਇਸ ਨਾਲ ਸਬੰਧਤ ਕਿਸੇ ਵੀ ਕੇਸ ’ਤੇ ਅਲੱਗ ਤੋਂ ਸੁਣਵਾਈ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਨੇ ਦੰਗਾ ਪੀੜਤ ਪਰਿਵਾਰਾਂ ਨੂੰ ਐਨ ਐਚ ਆਰ ਸੀ ਅਤੇ ਇਕ ਐਨ ਜੀ ਓ ਸਿਟੀਜਨ ਫਾਰ ਜਸਟਿਸ ਐਂਡ ਪੀਸ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੇਸ ਬੰਦ ਕਰਨ ਦਾ ਹੁਕਮ ਦਿੱਤਾ। ਇਨ੍ਹਾਂ ਸਾਰੀਆਂ ਪਟੀਸ਼ਨਾਂ ’ਚ ਪੁਲਿਸ ਦੀ ਥਾਂ ਸੀਬੀਆਈ ਨੂੰ ਸਾਰੇ ਕੇਸ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ। ਇਸ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੀਆਂ ਪਟੀਸ਼ਨਾਂ ਨੂੰ ਅੱਗੇ ਸੁਣਨ ਦੀ ਜ਼ਰੂਰਤ ਨਹੀਂ, ਇਸ ਲਈ ਅਸੀਂ ਸਾਰੇ ਮਾਮਲੇ ਬੰਦ ਕਰਨ ਦਾ ਹੁਕਮ ਦੇ ਰਹੇ ਹਾਂ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …