Breaking News
Home / ਪੰਜਾਬ / ਵਿਦੇਸ਼ਾਂ ’ਚ ਪੀ.ਆਰ. ਲੈਣ ਵਾਲੇ ਮੁਲਾਜ਼ਮਾਂ ਤੇ ਅਫਸਰਾਂ ਦੀ ਹੁਣ ਖੈਰ ਨਹੀਂ!

ਵਿਦੇਸ਼ਾਂ ’ਚ ਪੀ.ਆਰ. ਲੈਣ ਵਾਲੇ ਮੁਲਾਜ਼ਮਾਂ ਤੇ ਅਫਸਰਾਂ ਦੀ ਹੁਣ ਖੈਰ ਨਹੀਂ!

ਪੰਜਾਬ ਸਰਕਾਰ ਨੇ ਦਿੱਤੇ ਕਾਰਵਾਈ ਦੇ ਹੁਕਮ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਬਗੈਰ ਛੁੱਟੀ ਤੋਂ ਵਿਦੇਸ਼ ਜਾਣ ਜਾਂ ਪੀ.ਆਰ. ਲੈ ਕੇ ਉੱਥੇ ਵਸਣ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਡਾਟਾ ਇਕੱਠਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅਜਿਹੇ ਅਧਿਕਾਰੀਆਂ ਤੇ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਪਰਸੋਨਲ ਵਿਭਾਗ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਡਵੀਜ਼ਨ ਕਮਿਸ਼ਨਰਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਹੈ ਕਿ ਵਿਦੇਸ਼ਾਂ ’ਚ ਪੀ.ਆਰ. ਲੈਣ ਅਤੇ ਬਿਨਾਂ ਛੁੱਟੀ ਉੱਥੇ ਜਾ ਕੇ ਰਹਿਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਖਿਲਾਫ ਹਫ਼ਤੇ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਵੇ। ਇਸਦੀ ਜਾਣਕਾਰੀ ਪਰਸੋਨਲ ਵਿਭਾਗ ਨੂੰ ਭੇਜੀ ਜਾਵੇ। ਧਿਆਨ ਰਹੇ ਕਿ ਪੰਜਾਬ ਦੇ ਬਹੁਤ ਸਾਰੇ ਸੀਨੀਅਰ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕੈਨੇਡਾ, ਆਸਟ੍ਰੇਲੀਆ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਤੇ ਹੋਰ ਮੁਲਕਾਂ ਵਿਚ ਪੀਆਰ ਲੈ ਰੱਖੀ ਹੈ। ਇਹ ਮੁਲਾਜ਼ਮ ਹਾਲੇ ਵੀ ਪੰਜਾਬ ਸਰਕਾਰ ਦੇ ਮੁਲਾਜ਼ਮ ਹਨ। ਕਈ ਤਾਂ ਉਥੇ ਇਨਕਮ ਟੈਕਸ ਵੀ ਭਰ ਰਹੇ ਹਨ ਤੇ ਕਈ ਛੁੱਟੀਆਂ ਲਏ ਬਗੈਰ ਵਿਦੇਸ਼ਾਂ ਦੇ ਗੇੜੇ ਲਗਾ ਰਹੇ ਹਨ। ਅਜਿਹੇ ਸਾਰੇ ਮੁਲਾਜ਼ਮਾਂ ’ਤੇ ਆਉਣ ਵਾਲੇ ਸਮੇਂ ’ਚ ਸ਼ਿਕੰਜਾ ਕਸਿਆ ਜਾ ਸਕਦਾ ਹੈ।

 

Check Also

ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …