Breaking News
Home / ਭਾਰਤ / ਮੁਨੀਸ਼ ਤਿਵਾੜੀ ਨੇ ਕਾਂਗਰਸ ਪ੍ਰਧਾਨ ਦੀ ਚੋਣ ’ਤੇ ਚੁੱਕੇ ਸਵਾਲ

ਮੁਨੀਸ਼ ਤਿਵਾੜੀ ਨੇ ਕਾਂਗਰਸ ਪ੍ਰਧਾਨ ਦੀ ਚੋਣ ’ਤੇ ਚੁੱਕੇ ਸਵਾਲ

ਕਿਹਾ : ਜਿਵੇਂ ਕਾਂਗਰਸ ਪ੍ਰਧਾਨ ਦੀ ਚੋਣ ਹੋ ਰਹੀ ਹੈ ਉਸ ਤਰ੍ਹਾਂ ਕਿਸੇ ਕਲੱਬ ਦੀ ਵੀ ਨਹੀਂ ਹੁੰਦੀ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਦੀ ਚੋਣ ਨਾਲ ਸਬੰਧਤ ਡੈਲੀਗੇਟਾਂ ਦੀ ਸੂਚੀ ਦਾ ਖੁਲਾਸਾ ਨਾ ਕਰਨ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲਈ ਨਿਰਪੱਖ ਅਤੇ ਆਜ਼ਾਦ ਚੋਣ ਜ਼ਰੂਰੀ ਹੈ ਅਤੇ ਇਸ ਸਬੰਧੀ ਸੂਚੀ ਪਾਰਟੀ ਦੀ ਵੈੱਬਸਾਈਟ ’ਤੇ ਪਾਈ ਜਾਵੇ। ਲੋਕ ਸਭਾ ਮੈਂਬਰ ਤਿਵਾੜੀ ਨੇ ਕਿਹਾ ਕਿ ਕਲੱਬ ਚੋਣਾਂ ਵਿੱਚ ਵੀ ਅਜਿਹਾ ਨਹੀਂ ਹੁੰਦਾ। ਤਿਵਾੜੀ ਨੇ ਪਾਰਟੀ ਦੇ ਕੇਂਦਰੀ ਚੋਣ ਅਥਾਰਟੀ ਦੇ ਮੁਖੀ ਮਧੂਸੂਦਨ ਮਿਸਤਰੀ ਦੇ ਇਸ ਬਿਆਨ ’ਤੇ ਇਤਰਾਜ਼ ਜਤਾਇਆ ਕਿ ਪਾਰਟੀ ਪ੍ਰਧਾਨ ਦੀ ਚੋਣ ਕਰਨ ਵਾਲੇ ਚੋਣ ਮੰਡਲ ਭਾਵ ਪ੍ਰਤੀਨਿਧੀਆਂ ਦੀ ਸੂਚੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫਤਰਾਂ ਵਿਚ ਉਪਲਬਧ ਹੋਵੇਗੀ ਅਤੇ ਚੋਣ ਲੜਨ ਵਾਲਿਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਮੁਨੀਸ਼ ਤਿਵਾੜੀ ਨੇ ਕਿਹਾ ਕਿ ਵੋਟਰ ਸੂਚੀ ਤੋਂ ਬਿਨਾਂ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਿਰਪੱਖ ਚੋਣਾਂ ਕਿਵੇਂ ਹੋਣਗੀਆਂ। ਉਨ੍ਹਾਂ ਮੰਗ ਕੀਤੀ ਕਿ ਨਿਰਪੱਖ ਚੋਣਾਂ ਲਈ ਪਾਰਟੀ ਦੇ ਵੋਟਰ ਦਾ ਨਾਮ ਅਤੇ ਪਤਾ ਪ੍ਰਕਾਸ਼ਿਤ ਕੀਤਾ ਜਾਵੇ। ਧਿਆਨ ਰਹੇ ਕਿ ਕਾਂਗਰਸ ਵਿੱਚ ਰਾਸ਼ਟਰੀ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ। ਨਵੇਂ ਪ੍ਰਧਾਨ ਦੀ ਚੋਣ ਲਈ ਵੋਟਾਂ 17 ਅਕਤੂਬਰ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 19 ਅਕਤੂਬਰ ਨੂੰ ਹੋਵੇਗੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …