ਦੂਜੀ ਐਸ.ਆਈ.ਟੀ. ਨੇ 6 ਸਤੰਬਰ ਨੂੰ ਬੁਲਾਇਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹੁਣ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਵੀ ਤਲਬ ਕਰ ਲਿਆ ਗਿਆ ਹੈ। ਆਈ.ਜੀ. ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੇ ਸੁਖਬੀਰ ਨੂੰ ਆਉਂਦੀ 6 ਸਤੰਬਰ ਨੂੰ ਬੁਲਾਇਆ ਹੈ। ਧਿਆਨ ਰਹੇ ਕਿ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਖਿਲਾਫ ਬਹਿਬਲ ਕਲਾਂ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ’ਤੇ ਪੁਲਿਸ ਨੇ ਫਾਇਰਿੰਗ ਕਰ ਦਿੱਤੀ ਸੀ। ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਡਿਪਟੀ ਸੀਐਮ ਸਨ ਅਤੇ ਉਨ੍ਹਾਂ ਕੋਲ ਹੀ ਗ੍ਰਹਿ ਮੰਤਰਾਲਾ ਵੀ ਸੀ। ਐਸ.ਆਈ.ਟੀ. ਇਹ ਜਾਣਨਾ ਚਾਹੁੰਦੀ ਹੈ ਕਿ ਬਹਿਬਲ ਕਲਾਂ ਵਿਚ ਫਾਇਰਿੰਗ ਦੇ ਆਰਡਰ ਕਿਸਨੇ ਦਿੱਤੇ ਸਨ? ਇਸ ਤੋਂ ਪਹਿਲਾਂ ਸੁਖਬੀਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਵੀ ਤਲਬ ਕੀਤਾ ਜਾ ਚੁੱਕਾ ਹੈ। ਲੰਘੇ ਕੱਲ੍ਹ 30 ਅਗਸਤ ਨੂੰ ਉਨ੍ਹਾਂ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ ਅਤੇ ਉਹ ਪੇਸ਼ ਨਹੀਂ ਹੋਏ। ਸੁਖਬੀਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸੰਮਣ ਨਹੀਂ ਮਿਲੇ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐਸ.ਆਈ.ਟੀ. ਨੇ ਹੁਣ ਸੁਖਬੀਰ ਨੂੰ 14 ਸਤੰਬਰ ਨੂੰ ਬੁਲਾਇਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …