ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ’ਚੋਂ ਕੱਢਣ ਦੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਘੇ ਕੱਲ੍ਹ ਨਵੀਂ ਦਿੱਲੀ ਵਿਚ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਕਿ ਕੈਪਟਨ ਅਮਰਿੰਦਰ ਆਪਣੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਭੰਗ ਕਰਕੇ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਉਧਰ ਦੂਜੇ ਪਾਸੇ ਪੰਜਾਬ ਦੇ ਕਾਂਗਰਸੀਆਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ ਜਾ ਰਹੀ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਸਬੰਧ ਵਿਚ ਚੰਡੀਗੜ੍ਹ ਵਿਚ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਮਤਾ ਵੀ ਪਾਸ ਕੀਤਾ ਗਿਆ। ਇਹ ਮੀਟਿੰਗ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿਚ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਹੋਈ ਹੈ। ਪੰਜਾਬ ਕਾਂਗਰਸ ਦੇ ਆਗੂਆਂ ਦਾ ਦਾਅਵਾ ਹੈ ਕਿ ਪਰਨੀਤ ਕੌਰ ਪਾਰਟੀ ਵਿਰੋਧੀ ਪ੍ਰਚਾਰ ਕਰ ਰਹੇ ਹਨ। ਇਸੇ ਦੌਰਾਨ ਪਰਨੀਤ ਕੌਰ ਦਾ ਕਹਿਣਾ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਕੋਲ ਉਨ੍ਹਾਂ ਖਿਲਾਫ ਕਾਰਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪਰਨੀਤ ਕੌਰ ਨੇ ਕਿਹਾ ਕਿ ਜਦ ਤੱਕ ਸੰਸਦ ਮੈਂਬਰ ਹਾਂ, ਮੈਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹਾਂ। ਪਾਰਟੀ ਹਾਈਕਮਾਨ ਹੀ ਇਸ ਬਾਰੇ ਵਿਚ ਫੈਸਲਾ ਲੈ ਸਕਦੀ ਹੈ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …