Breaking News
Home / ਪੰਜਾਬ / ਤਰਨਤਾਰਨ ਦੇ ਪਿੰਡ ਠੱਕਰਪੁਰਾ ਦੇ ਗਿਰਜਾਘਰ ’ਚ ਭੰਨਤੋੜ

ਤਰਨਤਾਰਨ ਦੇ ਪਿੰਡ ਠੱਕਰਪੁਰਾ ਦੇ ਗਿਰਜਾਘਰ ’ਚ ਭੰਨਤੋੜ

ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦੀ ਕੀਤੀ ਨਿੰਦਾ ਅਤੇ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿੳੂਰੋ ਨਿੳੂਜ਼
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ’ਚ ਸਥਿਤ ਗਿਰਜਾਘਰ ਅੰਦਰ ਕੁਝ ਅਣਪਛਾਤਿਆਂ ਨੇ ਧਾਰਮਿਕ ਮੂਰਤੀਆਂ ਤੋੜ ਦਿੱਤੀਆਂ ਤੇ ਗਿਰਜਾਘਰ ਦੇ ਪ੍ਰਬੰਧਕ ਦੀ ਕਾਰ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਦੇ ਰੋਸ ਵਜੋਂ ਇਸਾਈ ਭਾਈਚਾਰੇ ਦੇ ਲੋਕਾਂ ਵਲੋਂ ਸੜਕ ’ਤੇ ਧਰਨਾ ਵੀ ਲਗਾ ਦਿੱਤਾ ਗਿਆ ਸੀ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਠੱਕਰਪੁਰਾ ਵਿਖੇ ਗਿਰਜਾਘਰ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਆਰੋਪੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਡੀਜੀਪੀ ਨੂੰ ਇਸ ਨਾ-ਮੁਆਫੀਯੋਗ ਘਟਨਾ ਦੀ ਤਹਿ ਤੱਕ ਜਾਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਸਰਕਾਰ ਅਜਿਹੀਆਂ ਸਾਰੀਆਂ ਸਾਜਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਆਰੋਪੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿੱਚ ਹੋਰਾਂ ਨੂੰ ਵੀ ਸਬਕ ਮਿਲ ਸਕੇ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …