ਸਰਹੱਦੀ ਖੇਤਰ ਵਿਚ ਮਾਈਨਿੰਗ ਦੀ ਐਨ.ਆਈ.ਏ. ਅਤੇ ਸ਼ਰਾਬ ਪਾਲਿਸੀ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਅੱਜ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ ਚੰਡੀਗੜ੍ਹ ’ਚ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਮਿਲੇ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਸਰਹੱਦੀ ਖੇਤਰ ਵਿਚ ਮਾਈਨਿੰਗ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੀਐਸਐਫ ਅਤੇ ਆਰਮੀ ਨੇ ਇਸ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਬੀਐਸਐਫ ਨੇ ਆਰੋਪ ਲਗਾਏ ਸਨ ਕਿ ਸਰਹੱਦੀ ਖੇਤਰ ਵਿਚ ਮਾਈਨਿੰਗ ਕਰਕੇ ਡੂੰਘੇ ਖੱਡੇ ਬਣ ਗਏ ਹਨ। ਬੀਐਸਐਫ ਨੇ ਇਹ ਵੀ ਕਿਹਾ ਸੀ ਕਿ ਸਾਰੀ ਰਾਤ ਮਸ਼ੀਨਰੀ ਦੇ ਚੱਲਦਿਆਂ ਅਤੇ ਲਾਈਟਿੰਗ ਦੀ ਵਜ੍ਹਾ ਕਰਕੇ ਡਰੋਨ ਦਾ ਪਤਾ ਨਹੀਂ ਲੱਗਦਾ। ਇਸ ਤੋਂ ਬਾਅਦ ਹਾਈਕੋਰਟ ਨੇ ਸਰਹੱਦੀ ਖੇਤਰ ਵਿਚ ਮਾਈਨਿੰਗ ’ਤੇ ਰੋਕ ਲਗਾ ਦਿੱਤੀ ਸੀ। ਇਸੇ ਦੌਰਾਨ ਇਨ੍ਹਾਂ ਕਾਂਗਰਸੀ ਆਗੂਆਂ ਨੇ ਪੰਜਾਬ ਦੀ ਸ਼ਰਾਬ ਪਾਲਿਸੀ ’ਤੇ ਵੀ ਸਵਾਲ ਉਠਾਏ ਅਤੇ ਇਸਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕਿ ਰਾਜਪਾਲ ਨੇ ਇਸਦੀ ਜਾਂਚ ਕਰਾਉਣ ਦਾ ਭਰੋਸਾ ਦਿੱਤਾ ਹੈ। ਰਾਜਪਾਲ ਨੂੰ ਮਿਲਣ ਵਾਲੇ ਕਾਂਗਰਸੀ ਆਗੂਆਂ ਦੇ ਵਫਦ ਵਿਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਰਾਜਕੁਮਾਰ ਚੱਬੇਵਾਲ ਵੀ ਸ਼ਾਮਲ ਸਨ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …