ਆਸ਼ੂ ਦੀ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਹੋਈ ਹੈ ਗਿ੍ਰਫਤਾਰੀ
ਲੁਧਿਆਣਾ/ਬਿੳੂਰੋ ਨਿੳੂਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰੀ ਹੋ ਚੁੱਕੀ ਹੈ ਅਤੇ ਉਸ ਨੂੰ ਲੁਧਿਆਣਾ ਅਦਾਲਤ ਨੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਲੁਧਿਆਣਾ ਜੇਲ੍ਹ ਵਿੱਚ ਥਾਂ ਤੇ ਸੁੁਰੱਖਿਆ ਦੀ ਘਾਟ ਕਰਕੇ ਸਾਬਕਾ ਮੰਤਰੀ ਨੂੰ ਹੁਣ ਪਟਿਆਲਾ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਵੀ ਸਜ਼ਾ ਕੱਟ ਰਹੇ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਹੋਈ ਸੀ ਅਤੇ ਉਹ ਹੁਣ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਕਾਂਗਰਸ ਦੇ ਸਾਬਕਾ ਮੰਤਰੀਆਂ ’ਤੇ ਸ਼ਿਕੰਜਾ ਕਸਿਆ ਹੋਇਆ ਹੈ। ਇਸੇ ਤਹਿਤ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਜੋਤ ਦੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰੀ ਹੋ ਚੁੱਕੀ ਹੈ। ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਵੀ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੀ ਗਰਾਂਟਾਂ ਦੀ ਵੰਡ ਨੂੰ ਲੈ ਕੇ ਆਰੋਪ ਲੱਗ ਚੁੱਕੇ ਹਨ। ਇਸੇ ਤਰ੍ਹਾਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਉਂਗਲਾਂ ਉਠਣ ਲੱਗੀਆਂ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …