5.9 C
Toronto
Wednesday, May 13, 2026
spot_img
Homeਪੰਜਾਬਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਮੋਦੀ...

ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਮੋਦੀ ਤੋਂ ਮੰਗਿਆ ਸਮਾਂ

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੀਤੀ ਜਾਵੇਗੀ ਗੱਲਬਾਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਗੱਲਬਾਤ ਕਰਨ ਲਈ ਪੱਤਰ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਵੀ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਹਨ, ਜਿਨ੍ਹਾਂ ਦੀ ਸਿੱਖ ਸੰਗਤਾਂ ਰਿਹਾਈ ਚਾਹੁੰਦੀਆਂ ਹਨ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਯਤਨ ਕਰ ਰਹੀ ਹੈ। ਇਸੇ ਸਬੰਧ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਮੁਲਾਕਾਤ ਲਈ ਜਾਵੇਗਾ, ਜਿਸ ਦੌਰਾਨ ਪ੍ਰਧਾਨ ਮੰਤਰੀ ਨਾਲ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਗੱਲਬਾਤ ਕੀਤੀ ਜਾਵੇਗੀ।

 

RELATED ARTICLES
POPULAR POSTS