Breaking News
Home / ਪੰਜਾਬ / ਪੰਜਾਬ ਵਾਸੀਆਂ ਨੂੰ ਹੁਣ ਘਰ ਬੈਠਿਆਂ ਹੀ ਵਟਸਐਪ ’ਤੇ ਹੀ ਮਿਲਣਗੇ ਸਰਕਾਰੀ ਸਰਟੀਫਿਕੇਟ

ਪੰਜਾਬ ਵਾਸੀਆਂ ਨੂੰ ਹੁਣ ਘਰ ਬੈਠਿਆਂ ਹੀ ਵਟਸਐਪ ’ਤੇ ਹੀ ਮਿਲਣਗੇ ਸਰਕਾਰੀ ਸਰਟੀਫਿਕੇਟ

ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਇਕ ਵੱਡੀ ਪਹਿਲਕਦਮੀ ਕੀਤੀ ਹੈ, ਜਿਸ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦਾ ਸਰਟੀਫਿਕੇਟ ਘਰ ਬੈਠਿਆਂ ਵਟਸਐਪ ਰਾਹੀਂ ਪ੍ਰਾਪਤ ਹੋਵੇਗਾ। ਉਨ੍ਹਾਂ ਨੂੰ ਸਿਰਫ਼ ਅਪਲਾਈ ਕਰਨ ਲਈ ਸੇਵਾ ਕੇਂਦਰ ਜਾਣਾ ਪਵੇਗਾ। ਇਸ ਤੋਂ ਬਾਅਦ ਸਰਟੀਫਿਕੇਟ ਡਿਜੀਟਲ ਸਾਈਨਾਂ ਦੇ ਨਾਲ ਉਨ੍ਹਾਂ ਨੂੰ ਵਟਸਐਪ ਰਾਹੀਂ ਭੇਜਿਆ ਜਾਵੇਗਾ। ਜਦਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਹੋਲੋਗ੍ਰਾਮ ਅਤੇ ਫਿਜੀਕਲ ਸਾਈਨ ਕਰਵਾਉਣੇ ਜ਼ਰੂਰੀ ਹੁੰਦੇ ਸਨ ਪ੍ਰੰਤੂ ਪੰਜਾਬ ਸਰਕਾਰ ਨੇ ਇਹ ਸਾਰੇ ਝੰਜਟ ਹੁਣ ਖਤਮ ਕਰ ਦਿੱਤੇ ਹਨ। ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਏਅਰ ਨੇ ਚੰਡੀਗੜ੍ਹ ’ਚ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵਟਸਐਪ ਰਾਹੀਂ ਭੇਜਿਆ ਗਿਆ ਸਰਟੀਫਿਕੇਟ ਯੂਨੀਵਰਸਿਟੀ, ਅੰਬੈਸੀ ਸਮੇਤ ਸਾਰੀਆਂ ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ਅੰਦਰ ਮੰਨਣ ਯੋਗ ਹੋਵੇਗਾ। ਸਿੱਖਿਆ ਮੰਤਰੀ ਨੇ ਦੱਸਿਆ ਕਿ 283 ਸੇਵਾਵਾਂ ਆਨਲਾਈਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਵੀ ਵਟਸਐਪ ਰਾਹੀਂ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …