ਵਿਵਾਦਾਂ ’ਚ ਘਿਰੀ ਸੀ ਕੇਜਰੀਵਾਲ ਸਰਕਾਰ ਦੀ ਨਵੀਂ ਆਬਕਾਰੀ ਨੀਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰੀ ਰਾਜਧਾਨੀ ਨਵੀਂ ਦਿੱਲੀ ’ਚ ਅੱਜ ਵੀਰਵਾਰ ਤੋਂ ਪੁਰਾਣੀ ਆਬਕਾਰੀ ਨੀਤੀ ਨੂੰ ਬਹਾਲ ਕਰ ਦਿੱਤਾ ਗਿਆ ਹੈ। ਪੁਰਾਣੀ ਨੀਤੀ ਦੇ ਲਾਗੂ ਹੁੰਦਿਆਂ ਹੀ ਪ੍ਰਾਈਵੇਟ ਠੇਕੇਦਾਰ ਸ਼ਰਾਬ ਦੇ ਪ੍ਰਚੂਨ ਕਾਰੋਬਾਰ ਤੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ ਦੀ ਥਾਂ ਹੁਣ ਸਰਕਾਰੀ ਠੇਕਿਆਂ ਨੇ ਲੈ ਲਈ ਹੈ। ਆਬਕਾਰੀ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਵਿਚ 300 ਸ਼ਰਾਬ ਦੇ ਠੇਕੇ ਤਿਆਰ ਕੀਤੇ ਗਏ ਹਨ। ਜਦਕਿ ਵਪਾਰ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿਚੋਂ ਪਹਿਲੇ ਹੀ ਦਿਨ 240 ਦੇ ਕਰੀਬ ਠੇਕੇ ਖੁੱਲ੍ਹਣਗੇ। ਧਿਆਨ ਰਹੇ ਕਿ ਨਵੀਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਨਵੀਂ ਆਬਕਾਰੀ ਨੀਤੀ ਲਾਗੂ ਕੀਤੀ ਗਈ ਸੀ, ਜਿਸ ਵਿਚ ਘਪਲਿਆਂ ਦੇ ਆਰੋਪ ਲੱਗਣ ਤੋਂ ਬਾਅਦ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਸ ਨੀਤੀ ਨੂੰ ਵਾਪਸ ਲੈ ਲਿਆ ਸੀ। ਨਵੀਂ ਸ਼ਰਾਬ ਨੀਤੀ ’ਚ ਹੋਏ ਘੁਟਾਲਿਆਂ ਨੂੰ ਲੈ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਵਿਵਾਦਾਂ ਵਿਚ ਹਨ ਅਤੇ ਉਨ੍ਹਾਂ ਦੇ ਘਰ ਸੀਬੀਆਈ ਦੀ ਰੇਡ ਵੀ ਪੈ ਚੁੱਕੀ ਹੈ। ਉਨ੍ਹਾਂ ’ਤੇ ਆਰੋਪ ਹੈ ਕਿ ਉਨ੍ਹਾਂ ਨੇ ਪੈਸੇ ਲੈ ਕੇ ਪ੍ਰਾਈਵੇਟ ਠੇਕੇਦਾਰਾਂ ਨੂੰ ਸ਼ਰਾਬ ਦੇ ਠੇਕੇ ਦਿੱਤੇ ਸਨ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …