ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿ : ਵਿੱਤ ਮੰਤਰੀ ਇਸਮਾਈਲ
ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ‘ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ ‘ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। ਇਹ ਪ੍ਰਗਟਾਵਾ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਕੀਤਾ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਹੜ੍ਹਾਂ ਕਾਰਨ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਇਸ ਤਬਾਹੀ ਕਾਰਨ ਬਲੋਚਿਸਤਾਨ, ਸਿੰਧ ਅਤੇ ਦੱਖਣੀ ਪੰਜਾਬ ਤੋਂ ਸਬਜ਼ੀਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸਰਕਾਰੀ ਰੇਡੀਓ ਪਾਕਿਸਤਾਨ ਨੇ ਦੱਸਿਆ ਕਿ ਵਿੱਤ ਮੰਤਰੀ ਇਸਮਾਈਲ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ਕਰਨ ਬਾਰੇ ਵਿਚਾਰ ਕਰ ਸਕਦੀ ਹੈ।
Check Also
ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ
ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …