14 ਸਤੰਬਰ ਨੂੰ ਮੁੜ ਕੀਤਾ ਗਿਆ ਤਲਬ, ਕੋਟਕਪੂਰਾ ਗੋਲੀ ਕਾਂਡ ਸਬੰਧੀ ਕੀਤੀ ਜਾਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਨੂੰ ਮੰਗਲਵਾਰ ਨੂੰ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਗਿਆ ਸੀ ਪ੍ਰੰਤੂ ਉਹ ਚੰਡੀਗੜ੍ਹ ਆਉਣ ਦੀ ਬਜਾਏ ਜ਼ੀਰਾ ਕੋਰਟ ਵਿਚ ਪੇਸ਼ ਹੋਏ, ਜਿੱਥੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਸੰਮਨ ਨਹੀਂ ਮਿਲਿਆ। ਜਦਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਕਹਿਣਾ ਹੈ ਕਿ ਪੁਲਿਸ ਅਫ਼ਸਰ ਕੋਰੀਅਰ ਲੈ ਕੇ ਸੁਖਬੀਰ ਬਾਦਲ ਨੂੰ ਸੰਮਨ ਦੇਣ ਲਈ ਗਿਆ ਸੀ ਪ੍ਰੰਤੂ ਕਿਸੇ ਨੇ ਸੰਮਨ ਰਸੀਵ ਨਹੀਂ ਕੀਤੇ। ਉਨ੍ਹਾਂ ਨੂੰ ਕਿਹਾ ਗਿਆ ਕਿ ਸੁਖਬੀਰ ਬਾਦਲ ਵਿਦੇਸ਼ ਗਏ ਹੋਏ ਹਨ, ਜਿਸ ਤੋਂ ਬਾਅਦ ਐਸ ਆਈ ਟੀ ਨੇ ਸੁਖਬੀਰ ਬਾਦਲ ਦੇ ਨਾਲ ਰਹਿਣ ਵਾਲੇ ਵਿਨੀਤਪਾਲ ਹੈਪੀ ਨੂੰ ਵਟਸਐਪ ਜਰੀਏ ਵੀ ਸੰਮਨ ਭੇਜੇ ਸਨ, ਜਿਨ੍ਹਾਂ ਵੱਲੋਂ ਸੰਮਨ ਮਿਲਣ ਦੀ ਗੱਲ ਕਬੂਲ ਵੀ ਕੀਤੀ ਗਈ ਹੈ। ਹੁਣ ਐਸ ਆਈ ਟੀ ਵੱਲੋਂ 14 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਮੁੜ ਤਲਬ ਕੀਤਾ ਗਿਆ ਹੈ।
ਧਿਆਨ ਰਹੇ ਕਿ 2015 ‘ਚ ਕੋਟਕਪੂਰਾ ਗੋਲੀਕਾਂਡ ਮਾਮਲਾ ਉਸ ਸਮੇਂ ਵਾਪਰਿਆ ਸੀ ਜਦੋਂ ਸਿੱਖ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਸ਼ਾਂਤ ਮਈ ਧਰਨਾ ਦੇ ਰਹੀਆਂ ਸਨ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …