Breaking News
Home / ਪੰਜਾਬ / ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ‘ਚ ਮਾਈਨਿੰਗ ‘ਤੇ ਲਗਾਈ ਰੋਕ

ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ‘ਚ ਮਾਈਨਿੰਗ ‘ਤੇ ਲਗਾਈ ਰੋਕ

ਬੀਐਸਐਫ ਨੇ ਮਾਈਨਿੰਗ ਨੂੰ ਸੁਰੱਖਿਆ ਲਈ ਦੱਸਿਆ ਸੀ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਠਾਨਕੋਟ, ਗੁਰਦਾਸਪੁਰ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿਚ ਮਾਈਨਿੰਗ ਉੱਤੇ ਰੋਕ ਲਗਾ ਦਿੱਤੀ ਹੈ।
ਹਾਈਕੋਰਟ ਦਾ ਮੰਨਣਾ ਹੈ ਕਿ ਇਨ੍ਹਾਂ ਥਾਵਾਂ ਉੱਤੇ ਕਿਸੇ ਵੀ ਤਰ੍ਹਾਂ ਦੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ। ਪੰਜਾਬ ਸਰਕਾਰ ਦੇ ਜਵਾਬ ਨੂੰ ਲੈ ਕੇ ਹਾਈਕੋਰਟ ਦਾ ਕਹਿਣਾ ਹੈ ਕਿ ਇਸ ਵਿਚ ਇਕ ਵੀ ਸ਼ਬਦ ਨਹੀਂ ਹੈ ਜੋ ਦੱਸ ਸਕੇ ਕਿ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਰਕਾਰ ਵਲੋਂ ਕੀ ਕੁਝ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਉੱਤੇ ਜਵਾਬ ਦੇਵੇ ਕਿ ਸਰਕਾਰ ਮਾਈਨਿੰਗ ਨੂੰ ਰੋਕਣ ਲਈ ਕੀ ਕਰ ਰਹੀ ਹੈ? ਜ਼ਿਕਰਯੋਗ ਹੈ ਕਿ ਇਹ ਮਾਮਲਾ ਉਦੋਂ ਗੰਭੀਰ ਹੋਇਆ ਸੀ, ਜਦੋਂ ਪਿਛਲੀ ਸੁਣਵਾਈ ਮੌਕੇ ਬੀਐਸਐਫ ਨੇ ਹਾਈਕੋਰਟ ਵਿਚ ਆਪਣੀ ਰਿਪੋਰਟ ਦਿੱਤੀ ਸੀ। ਬੀਐਸਐਫ ਨੇ ਕਿਹਾ ਸੀ ਕਿ ਬਾਰਡਰ ਏਰੀਏ ਵਿਚ ਦਿਨ-ਰਾਤ ਮਾਈਨਿੰਗ ਹੋ ਰਹੀ ਹੈ ਅਤੇ ਇਹ ਸੁਰੱਖਿਆ ਲਈ ਖਤਰਾ ਹੋ ਸਕਦਾ ਹੈ। ਇਸ ਮਾਮਲੇ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਖਿਚਾਈ ਵੀ ਕੀਤੀ ਹੈ।

 

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …