Breaking News
Home / ਪੰਜਾਬ / ਭਾਰਤ ਭੂਸ਼ਣ ਆਸ਼ੂ ਨੂੰ ਮੱਛਰਾਂ ਨੇ ਕੀਤਾ ਪ੍ਰੇਸ਼ਾਨ

ਭਾਰਤ ਭੂਸ਼ਣ ਆਸ਼ੂ ਨੂੰ ਮੱਛਰਾਂ ਨੇ ਕੀਤਾ ਪ੍ਰੇਸ਼ਾਨ

ਸਾਬਕਾ ਮੰਤਰੀ ਨੇ ਵਿਜੀਲੈਂਸ ਅਧਿਕਾਰੀਆਂ ਕੋਲ ਕੀਤੀ ਸ਼ਿਕਾਇਤ
ਲੁਧਿਆਣਾ : ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਮੱਛਰਾਂ ਤੋਂ ਪ੍ਰੇਸ਼ਾਨ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਚਾਰ ਦਿਨਾਂ ਤੋਂ ਸਾਬਕਾ ਮੰਤਰੀ ਕਾਫੀ ਪ੍ਰੇਸ਼ਾਨ ਸਨ ਤੇ ਉਨ੍ਹਾਂ ਇਸ ਦੀ ਸ਼ਿਕਾਇਤ ਵਿਜੀਲੈਂਸ ਅਧਿਕਾਰੀਆਂ ਕੋਲ ਕੀਤੀ ਸੀ, ਜਿਸ ਮਗਰੋਂ ਵਿਜੀਲੈਂਸ ਅਧਿਕਾਰੀਆਂ ਦੇ ਕਹਿਣ ‘ਤੇ ਦਫਤਰ ਦੇ ਅੰਦਰ ਤੇ ਆਸ-ਪਾਸ ਫੌਗਿੰਗ ਕਰਵਾਈ ਗਈ ਤਾਂ ਕਿ ਮੱਛਰਾਂ ਤੋਂ ਰਾਹਤ ਮਿਲ ਸਕੇ। ਇਸ ਦੇ ਨਾਲ-ਨਾਲ ਦਫ਼ਤਰ ਦੇ ਆਲੇ ਦੁਆਲੇ ਮੱਛਰ ਮਾਰਨ ਵਾਲਾ ਸਪਰੇਅ ਵੀ ਕੀਤਾ ਗਿਆ। ਦੂਜੇ ਪਾਸੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਆਸ਼ੂ ਵਾਲੇ ਕਮਰੇ ਵਿੱਚ ਸਪਰੇਅ ਤੇ ਫੌਗਿੰਗ ਕਰਵਾਈ ਗਈ, ਜਿਸ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ ਪਹਿਲਾਂ ਵੀ ਦੋਸ਼ ਲੱਗ ਚੁੱਕੇ ਹਨ ਕਿ ‘ਆਪ’ ਸਰਕਾਰ ਵਿੱਚ ਵੀ ਸਾਬਕਾ ਮੰਤਰੀ ਨੂੰ ਰਿਆਇਤ ਦਿੱਤੀ ਜਾ ਰਹੀ ਹੈ। ਵਿਜੀਲੈਂਸ ਦੀ ਟੀਮ ਨੇ 22 ਅਗਸਤ ਰਾਤ ਨੂੰ ਸਾਬਕਾ ਮੰਤਰੀ ਆਸ਼ੂ ਨੂੰ ਇੱਕ ਸੈਲੂਨ ਤੋਂ ਕਾਬੂ ਕੀਤਾ ਸੀ। ਜਿਸ ਤੋਂ ਬਾਅਦ ਉਹ ਵਿਜੀਲੈਂਸ ਕੋਲ ਰਿਮਾਂਡ ‘ਤੇ ਚੱਲ ਰਹੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …